ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
30 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Wed, 11 Feb 2026 07:02 PM (IST)
Updated Date: Thu, 12 Feb 2026 04:05 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਤੋਂ 30 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਸਚਿਨ ਉਰਫ ਚੱਪਣ ਪੁੱਤਰ ਮੱਖਣ ਵਾਸੀ ਛੱਜ ਕਲੋਨੀ ਥਾਣਾ ਸਿਟੀ ਫਗਵਾੜਾ ਕੋਲੋਂ 30 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਉਕਤ ਨੂੰ ਕਾਬੂ ਕਰ ਕੇ ਥਾਣਾ ਸਿਟੀ ਫਗਵਾੜਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।