30 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
30 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Sat, 21 Feb 2026 06:32 PM (IST)
Updated Date: Sat, 21 Feb 2026 06:33 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 30 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਭੈੜੇ ਅੰਸਰਾਂ ਦੀ ਭਾਲ ਲਈ ਉਹ ਟਾਇਲ ਤੇ ਬਾਥਵੇਅਰ ਦੇ ਸਾਹਮਣੇ ਪੁੱਜੇ ਤਾਂ ਲੱਕੜ ਦੇ ਟਾਲ ’ਤੇ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ। ਉਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਜਾਂਚ ਕੀਤੀ ਤਾਂ ਉਸ ਕੋਲੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਸਰਬਜੀਤ ਉਰਫ ਸਾਬੀ ਪੁੱਤਰ ਚਰਨ ਦਾਸ ਵਾਸੀ ਪਿੰਡ ਜਮਾਲਪੁਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ।