32 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ
32 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
Publish Date: Sun, 15 Mar 2026 06:44 PM (IST)
Updated Date: Sun, 15 Mar 2026 06:48 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 32 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਭੈੜੇ ਅੰਸਰਾਂ ਦੀ ਭਾਲ ਲਈ ਉਹ ਗੁਰਦੁਆਰਾ ਤੋਂ ਥੋੜਾ ਅੱਗੇ ਟਰਾਂਸਫਾਰਮਰ ਵਾਲੀ ਗਲੀ ਸਾਹਮਣੇ ਪੁੱਜੇ ਤਾਂ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਨਾਮ-ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਆਕਾਸ਼ਦੀਪ ਉਰਫ ਏਕਮ ਪੁੱਤਰ ਸਲਵੀਰ ਸਿੰਘ ਵਾਸੀ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਦੱਸਿਆ। ਜਦੋਂ ਉਸਦੀ ਤਲਾਸ਼ੀ ਦੀ ਗਈ ਤਾਂ ਉਸ ਕੋਲੋਂ 32 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਨੂੰ ਕਾਬੂ ਕਰਕੇ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ।