40 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
40 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Tue, 24 Feb 2026 06:34 PM (IST)
Updated Date: Tue, 24 Feb 2026 06:37 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਜਮਾਲਪੁਰ ਤੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।