45 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
45 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Wed, 11 Feb 2026 07:05 PM (IST)
Updated Date: Thu, 12 Feb 2026 04:05 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 45 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਲਤ ਅਨਸਰਾਂ ਦੀ ਭਾਲ ਲਈ ਉਹ ਦਰਵੇਸ਼ ਪਿੰਡ ਵੱਲ ਜਾ ਰਹੇ ਸੀ ਤੇ ਜਦੋਂ ਉਹ ਮਾਨਾਵਾਲੀ ਗੇਟ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਨੂੰ ਦੇਖ ਕੇ ਇਕਦਮ ਘਬਰਾ ਗਿਆ ਤੇ ਦੌੜਨ ਲੱਗਾ। ਉਸ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਕਾਲਾ ਮੋਮੀ ਲਿਫਾਫਾ ਕੱਢ ਕੇ ਰਸਤੇ ’ਤੇ ਸੁੱਟ ਦਿੱਤਾ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਜਦੋਂ ਉਸ ਨੂੰ ਕਾਬੂ ਕਰ ਕੇ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 45 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਮੁਲਜ਼ਮ ਵਿਜੇ ਕੁਮਾਰ ਪੁੱਤਰ ਪ੍ਰੀਤਮ ਦਾਸ ਵਾਸੀ ਮੁਹੱਲਾ ਗੋਬਿੰਦਪੁਰਾ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।