7 ਗ੍ਰਾਮ ਹੈਰੋਇਨ ਸਣੇ ਇਕ ਕਾਬੂ, ਮਾਮਲਾ ਦਰਜ
7 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Sun, 10 May 2026 07:03 PM (IST)
Updated Date: Sun, 10 May 2026 07:06 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਦਰ ਫਗਵਾੜਾ ਵਿਖੇ ਸੱਤ ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਘੁੰਮ ਰਹੇ ਸੀ ਤਾਂ ਬੀੜ ਪਵਾਦ ਕੋਲ ਇਕ ਲੜਕਾ ਪੁਲਿਸ ਪਾਰਟੀ ਨੂੰ ਦੇਖ ਕੇ ਦੌੜ ਗਿਆ, ਜਿਸ ਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਹਰਜੋਤ ਕੁਮਾਰ ਪੁੱਤਰ ਨਿੰਮਾ ਵਾਸੀ ਖਾਟੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।