ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
74 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Wed, 04 Feb 2026 06:30 PM (IST)
Updated Date: Thu, 05 Feb 2026 04:06 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 74 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇੱਕ ਆਰੋਪੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਭੈੜੇ ਅਨਸਰਾਂ ਦੀ ਭਾਲ ਲਈ ਨਾਨਕ ਨਗਰੀ ਤੋਂ ਬਰਗਰ ਕਿੰਗ ਨੂੰ ਜਾ ਰਹੇ ਸੀ ਤਾਂ ਥੋੜਾ ਪਿੱਛੇ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਆਪਣੀ ਪਹਿਨੀ ਹੋਈ ਜੈਕਟ ਦੀ ਜੇਬ ਵਿੱਚੋਂ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਪਿੱਛੇ ਨੂੰ ਭੱਜਣ ਲੱਗਾ। ਏਐੱਸਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਕੇ ਜਦੋਂ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 74 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਰਾਮ ਕੁਮਾਰ ਸਾਹ ਪੁੱਤਰ ਰਾਮ ਸਵਰੂਪ ਸਾਹ ਵਾਸੀ ਮਕਸੂਦਪੁਰ ਦਰਬੰਗਾ ਵਿਹਾਰ ਹਾਲ ਵਾਸੀ ਪਟਵਾਰੀ ਢਾਬਾ ਕੈਂਟ ਰੋਡ ਜਲੰਧਰ ਨੂੰ ਕਾਬੂ ਕਰ ਕੇ ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।