8 ਗ੍ਰਾਮ ਹੈਰੋਇਨ ਸਣੇ ਇਕ ਕਾਬੂ
8 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
Publish Date: Sat, 14 Mar 2026 06:55 PM (IST)
Updated Date: Sat, 14 Mar 2026 06:57 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 8 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਆਈ ਜਸਵਿੰਦਰ ਨੇ ਦੱਸਿਆ ਕਿ ਭੈੜੇ ਅੰਸਰਾਂ ਦੀ ਭਾਲ ਲਈ ਉਹ ਨਾਨਕ ਨਗਰੀ ਵੱਲ ਜਾ ਰਹੇ ਸੀ ਤਾਂ ਲਿੰਕ ਸੜਕ ਦੇ ਸਾਹਮਣੇ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਜਾਮੇ ਦੀ ਸੱਜੀ ਜੇਬ ਵਿਚੋਂ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਤੇ ਭੱਜਣ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਮੁਲਜ਼ਮ ਰੋਹਿਤ ਪੁੱਤਰ ਮੋਹਨ ਲਾਲ ਵਾਸੀ ਖਾੜਕੂਵਾਲ ਐੱਸਬੀਐੱਸ ਨਗਰ ਹਾਲ ਵਾਸੀ ਮਹੇੜੂ ਕਲੋਨੀ ਫਗਵਾੜਾ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।