ਅਮਰ ਪਾਸੀ, ਫਗਵਾੜਾ : ਪੰਜਾਬ ਸਰਕਾਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜਿਸ ਦੇ ਚੱਲਦਿਆਂ ਥਾਣਾ ਸਦਰ ਪੁਲਿਸ ਵੱਲੋਂ ਵੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਕਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੇ ਤਹਿਤ ਸਦਰ ਪੁਲਿਸ ਵੱਲੋਂ ਸੱਤ ਕਿੱਲੋ ਡੋਡੇ ਚੂਰਾ ਪੋਸਤ ਦੋ ਵਿਅਕਤੀਆਂ ਪਾਸੋਂ ਫੜੀ ਗਈ ਹੈ ਜਿਸ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸਦਰ ਦੇ ਐਸਐਚਓ ਅਮਰਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਪਿੰਡ ਵਜ਼ੀਦੋਵਾਲ ਦੇ ਨੇੜੇ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਸ ਵੇਲੇ ਇੱਕ ਮਹਿਲਾ ਅਤੇ ਇੱਕ ਵਿਅਕਤੀ ਨਾਲ ਆਪਣੇ ਮੋਢੇ 'ਤੇ ਇੱਕ ਬੋਰਾ ਲੈ ਕੇ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ ਸੱਤ ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ। ਮੌਕੇ ਤੋਂ ਮਹਿਲਾ ਫਰਾਰ ਹੋ ਗਈ ਪਰ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਦੀ ਪਹਿਚਾਣ ਸ਼ਲਿੰਦਰ ਕੁਮਾਰ ਉਰਫ ਸੋਨੂੰ ਪੁੱਤਰ ਿਛੰਦਰਪਾਲ ਵਾਸੀ ਪਿੰਡ ਘੁੰਮਣ ਮਹਿਲਾ ਦੀ ਪਹਿਚਾਣ ਰਾਣੋ ਪਤਨੀ ਹੰਸ ਰਾਜ ਪਿੰਡ ਵਜੀਦੋਵਾਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਅਗਰੇਲੀ ਕਾਰਵਾਈ ਕੀਤੀ ਜਾ ਰਹੀ ਹੈ।