ਜੇਐੱਨਐੱਨ, ਕਪੂਰਥਲਾ : ਥਾਣਾ ਸਿਟੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 650 ਗ੍ਰਾਮ ਗਾਂਜਾ ਸਮੇਤ ਗਿ੍ਫ਼ਤਾਰ ਕੀਤਾ ਹੈ। ਉਸ ਨੂੰ ਅਦਾਲਤ 'ਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ। ਏਐੱਸਆਈ ਹਰਪ੍ਰਸਾਦ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਖਰਬੂਜਾ ਮੰਡੀ ਕੋਲ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤੇ ਉਸ ਦੀ ਤਲਾਸ਼ੀ ਲਈ ਗਈ। ਉਸ ਕੋਲੋਂ ਪੁਲਿਸ ਨੇ 650 ਗ੍ਰਾਮ ਗਾਂਜਾ ਬਰਾਮਦ ਕੀਤਾ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਸੂਰਜ ਕੁਮਾਰ ਵਾਸੀ ਜੈਨ ਐਗਰੋ ਇੰਡਸਟਰੀ ਏਰੀਆ ਵਜੋਂ ਹੋਈ ਹੈ। ਮਾਮਲਾ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।