ਗੁਰਪਾਲ ਪਰਹਾਰ, ਪਾਂਸ਼ਟਾ : ਥਾਣਾ ਰਾਵਲਪਿੰਡੀ ਪੁਲਿਸ ਵਲੋਂ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਲਈ ਤਲਾਸ਼ੀ ਦੌਰਾਨ ਉਸ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਥਾਣਾ ਇੰਚਾਰਜ਼ ਸਬ-ਇੰਸਪੈਕਟਰ ਸ਼ਮਿੰਦਰ ਸਿੰਘ ਵਲੋਂ ਇਸ ਸਬੰਧੀ ਦਿੱਤੀ ਜਾਣਕਾਰੀ ਅਨੁਸਾਰ ਏਐੱਸਆਈ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸੰਗਤਪੁਰ ਨਹਿਰ ਦੇ ਨਜ਼ਦੀਕ ਪੁੱਜੇ ਤਾਂ ਇਕ ਨੌਜਵਾਨ ਜੋ ਮੋਟਰਸਾਈਕਲ ਨੰਬਰ ਪੀਬੀ 08 ਸੀਐਸ 9816 'ਤੇ ਸਵਾਰ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਹੱਥ ਵਿਚ ਫੜੇ ਮੋਮੀ ਲਿਫਾਫੇ ਵਿਚੋਂ 55 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਐੱਸਆਈ ਸ਼ਮਿੰਦਰ ਸਿੰਘ ਅਨੁਸਾਰ ਉਕਤ ਨੌਜਵਾਨ ਜਿਸਦੀ ਪਹਿਚਾਣ ਗਗਨਦੀਪ ਕੁਮਾਰ ਪੁਤਰ ਬਲਵੀਰ ਕੁਮਾਰ ਵਾਸੀ ਸੰਗ ਢੇਸੀਆ ਥਾਣਾ ਗੁਰਾਇਆ ਵਜੋਂ ਹੋਈ ਹੈ, ਖਿਲਾਫ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।