ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਸਿਟੀ ਦੀ ਪੁਲਿਸ ਨੇ 8 ਗ੍ਰਾਮ ਹੈਰੋਇਨ ਅਤੇ 12 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਦਰਬਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਵਾਟਰ ਟਰੀਟਮੈਂਟ ਪਲਾਟ ਨੇੜੇ ਕੁਸ਼ਟ ਆਸ਼ਰਮ ਕਪੂਰਥਲਾ ਮੌਜੂਦ ਸੀ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਪ੍ਰਦੀਪ ਕੁਮਾਰ ਉਰਫ਼ ਪ੍ਰਰੀਤ ਪੁੱਤਰ ਜਸਪਾਲ ਵਾਸੀ ਮੁਹੱਲਾ ਉੱਚਾ ਧੋੜਾ ਥਾਣਾ ਸਿਟੀ ਦੱਸਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ 12 ਨਸ਼ੀਲੇ ਟੀਕੇ ਬਰਾਮਦ ਕੀਤੇ। ਜਿਸ ਦੇ ਖਿਲਾਫ਼ ਥਾਣਾ ਸਿਟੀ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।