ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਕੋਤਵਾਲੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਵਾਂ ਪਿੰਡ ਭੱਠੇ ਤੋਂ ਥੋੜਾ ਅੱਗੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਸੋਨੂੰ ਪੁੱਤਰ ਵਾਸੀ ਮਨਸੂਰਵਾਲ ਦੋਨਾ ਥਾਣਾ ਸਿਟੀ ਕਪੂਰਥਲਾ ਦੱਸਿਆ। ਤਲਾਸ਼ੀ ਦੌਰਾਨ ਉਸ ਪਾਸੋ 11250 ਮਿਲੀਲੀਟਰ ਸ਼ਰਾਬ ਨਾਜਾਇਜ਼ ਬਰਾਮਦ ਹੋਈ ਜਿਸ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਐਕਸਾਈਜ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।