ਜੇਐੱਨਐੱਨ, ਕਪੂਰਥਲਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਤਿੰਨ ਪੇਟੀਆਂ ਅੰਗਰੇਜ਼ੀ ਸ਼ਰਾਬ ਸਣੇ ਇਕ ਅੌਰਤ ਨੂੰ ਗਿ੍ਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਏਐੱਸਆਈ ਨਵੀਨ ਕੁਮਾਰ ਨੇ ਦੱਸਿਆ ਕਿ ਉਹ ਕਾਂਜਲੀ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਅੌਰਤ ਆਪਣੇ ਘਰ ਕੋਲ ਇਕ ਕਰਿਆਨੇ ਦੀ ਦੁਕਾਨ 'ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦੀ ਹੈ। ਪੁਲਿਸ ਨੇ ਛਾਪਾਮਾਰੀ ਕਰ ਕੇ ਅੌਰਤ ਨੂੰ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ।