ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ 100 ਕਿੱਲੋਂ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਨਾਕਾਬੰਦੀ ਦੇ ਸਬੰਧ ਵਿਚ ਰੈਸਟ ਹਾਊਸ ਤਲਵੰਡੀ ਚੌਧਰੀਆਂ ਮੌਜੂਦ ਸੀ ਤਾਂ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਮਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਜੋ ਕਿ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ, ਜੋ ਕਿ ਇਸ ਸਮੇਂ ਵੀ ਸ਼ਰਾਬ ਵੇਚ ਰਿਹਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਰੇਡ ਕਰਦੇ ਹੋਏ ਉਸ ਨੂੰ 100 ਕਿੱਲੋਂ ਲਾਹਣ ਸਮੇਤ ਕਾਬੂ ਕੀਤਾ। ਜਿਸ ਦੇ ਖਿਲਾਫ਼ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।