ਸੱਤ ਗ੍ਰਾਮ ਹੈਰੋਇਨ ਸਣੇ ਕਾਬੂ
ਸੱਤ ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
Publish Date: Sat, 03 Jan 2026 10:05 PM (IST)
Updated Date: Sat, 03 Jan 2026 10:08 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਸੱਤ ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਦਰਵੇਸ਼ ਪਿੰਡ ਵੱਲ ਨੂੰ ਜਾ ਰਹੇ ਸੀ ਤਾਂ ਨਕੋਦਰ ਰੋਡ ’ਤੇ ਭਾਣੋਕੀ ਰੋਡ ਵੱਲ ਨੂੰ ਮੁੜੇ ਤਾਂ ਪੁਲਿਸ ਨੂੰ ਇੱਟਾਂ ਵਾਲੇ ਭੱਠੇ ਨਜ਼ਦੀਕ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਿਸ ਪਾਰਟੀ ਨੂੰ ਉਸਨੇ ਸਾਹਮਣੇ ਆਉਂਦਿਆਂ ਦੇਖਿਆ ਤਾਂ ਉਹ ਦੌੜਨ ਲੱਗਾ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਤੇ ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਦੀਪ ਸਿੰਘ ਜੱਬਲ ਉਰਫ ਸਨੀ ਪੁੱਤਰ ਨਰਿੰਦਰ ਸਿੰਘ ਵਾਸੀ ਗੁਜਰਾਤੀਆਂ ਮੁਹੱਲਾ ਬਾਂਸਾ ਵਾਲਾ ਬਜ਼ਾਰ ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਰਜਿਸਟਰ ਕੀਤਾ ਗਿਆ।