ਪੱਤਰ ਪ੍ਰਰੇਰਕ, ਕਪੂਰਥਲਾ : ਥਾਣਾ ਬੇਗੋਵਾਲ ਵਿਚ ਪੈਂਦੇ ਪਿੰਡ ਨਡਾਲੀ ਦੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਬਲਜਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਿਆਰਾ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਨਡਾਲੀ ਥਾਣਾ ਬੇਗੋਵਾਲ ਜੋ ਕਿ ਪੈਦਲ ਜਾ ਰਿਹਾ ਸੀ, ਜਿਸ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ।