ਪੱਤਰ ਪ੍ਰਰੇਰਕ, ਭੁਲੱਥ : ਪਿੰਡ ਨੰਗਲ ਲੁਬਾਣਾ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਘਰ ਵਿਚ ਹੋਈ ਫਾਇਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਬੇਗੋਵਾਲ ਦੇ ਪ੍ਰਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜ਼ਖ਼ਮੀ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ ਦੇ ਰੂਪ ਵਿਚ ਹੋਈ ਹੈ। ਇਸ ਸਬੰਧੀ ਪੁਲਿਸ ਵਲੋਂ 8 ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਲੜਕਿਆਂ ਨੂੰ ਕਸ਼ਮੀਰ ਸਿੰਘ ਧਮਕੀਆਂ ਦੇ ਰਿਹਾ ਸੀ, ਇਸ ਤੋਂ ਬਾਅਦ ਕਸ਼ਮੀਰ ਸਿੰਘ ਦੇ ਪਿਤਾ ਸਤਵੰਤ ਸਿੰਘ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਮੁਹੱਲਾ ਵਾਸੀਆਂ ਨੇ ਛੁਡਾਇਆ। ਇਸ ਤੋਂ ਬਾਅਦ ਿਫ਼ਰ ਕਸ਼ਮੀਰ ਸਿੰਘ ਧਮਕੀਆਂ ਦੇਣ ਲੱਗ ਗਿਆ। ਜਿਸ ਤੋਂ ਬਾਅਦ ਰਾਤ ਕਰੀਬ ਡੇਢ ਵਜੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦੇਣ ਲੱਗਾ ਤੇ ਘਰ ਵਿਚ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ 3 ਗੋਲੀਆਂ ਗੇਟ ਨੂੰ ਪਾਰ ਕਰਕੇ ਕੰਧ ਵਿਚ ਲੱਗੀਆਂ। ਜਿਨ੍ਹਾਂ ਵਿਚ ਇਕ ਗੋਲੀ ਉਨ੍ਹਾਂ ਦੇ ਅੰਗੂਠੇ 'ਤੇ ਲੱਗੀ। ਜਦਕਿ ਹੋਰ ਗੋਲੀਆਂ ਮਕਾਨ ਦੀਆਂ ਛੱਤ 'ਤੇ ਲੱਗੀਆਂ। ਇਸ ਤੋਂ ਬਾਅਦ ਉਸ ਨੇ ਆਪਣੇ ਬਚਾਅ ਲਈ ਉਨ੍ਹਾਂ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਸਾਰੇ ਲੋਕ ਮੌਕੇ ਤੋਂ ਫਰਾਰ ਹੋ ਗਏ। ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਇਸ ਸਬੰਧੀ ਕੰਟਰੋਲ ਰੂਮ ਕਪੂਰਥਲਾ ਨੂੰ ਜਾਣਕਾਰੀ ਦਿੱਤੀ, ਜਿਸ 'ਤੇ ਥਾਣਾ ਬੇਗੋਵਾਲ ਦੀ ਪੁਲਿਸ ਮੌਕੇ 'ਤੇ ਪਹੁੰਚੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਲਾਜ਼ ਲਈ ਬੇਗੋਵਾਲ ਦੇ ਹਸਪਤਾਲ ਵਿਚ ਦਾਖਲ ਕਰਵਾਇਆ। ਇਸ ਸਬੰਧੀ ਐੱਸਐੱਚਓ ਸੁਖਦੇਵ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਕਤ ਲੋਕਾਂ 'ਤੇ ਨਾਜਾਇਜ਼ ਅਸਲੇ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੌਕੇ 'ਤੇ ਇਕ ਜਿੰਦਾ ਕਾਰਤੂਸ ਅਤੇ ਚੱਲੇ ਹੋਏ ਪੰਜ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਾਲੇ ਫ਼ਰਾਰ ਹੈ।