ਹਰਮੇਸ਼ ਸਰੋਆ, ਫਗਵਾੜਾ : ਅਣਪਛਾਤੇ ਵਾਹਨ ਚਾਲਕ ਵੱਲੋਂ ਇਕ ਵਿਅਕਤੀ ਨੂੰ ਬੋਨ ਮਿਲ ਲਾਗੇ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਹਰਦਾਸਪੁਰ ਵਾਸੀ ਵਰਿੰਦਰ ਸਿੰਘ ਪੁੱਤਰ ਵੀਰ ਸਿੰਘ ਨੇ ਥਾਣਾ ਸਦਰ ਦੇ ਏਐੱਸਆਈ ਗੁਰਨੇਕ ਸਿੰਘ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਕੋਲ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰ ਅਰਵਿਨ ਸਰੀਂ ਪੁੱਤਰ ਪਾਉਲਸ ਸਰੀਨ ਵਾਸੀ ਅੰਬਾਟੋਲੀ ਪਿੰਡ ਡਮਟੋਲੀ ਵਾਸੀ ਝਾਰਖੰਡ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋਂ ਗੰਦਾ ਨਾਲਾ ਨੇੜੇ ਬੋਨ ਮਿਲ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ, ਜਿਸ ਮਗਰੋਂ ਪੁਲਿਸ ਵੱਲੋਂ ਵਰਿੰਦਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।