ਪੱਤਰ ਪ੍ਰਰੇਰਕ, ਕਪੂਰਥਲਾ : ਪਿੰਡ ਖੁਸਰੋਪੁਰ ਵਿਖੇ ਇਕ ਵਿਅਕਤੀ ਵਲੋਂ ਟਰੇਨ ਅੱਗੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਜਤਿੰਦਰ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਖੁਸਰੋਪੁਰ ਜੋ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋ ਦਿਮਾਗੀ ਤੌਰ 'ਤੇ ਪ੍ਰਰੇਸ਼ਾਨ ਚੱਲ ਰਿਹਾ ਸੀ ਅਤੇ ਉਸ ਦਾ ਡਾਕਟਰੀ ਇਲਾਜ਼ ਵੀ ਚੱਲ ਰਿਹਾ ਸੀ। ਅੱਜ ਸਵੇਰੇ ਉਸ ਨੇ ਪਿੰਡ ਦਿਆਲਪੁਰ ਫਾਟਕਾਂ ਦੇ ਨਜ਼ਦੀਕ ਟਰੇਨਾਂ ਹੇਠਾਂ ਆ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਮੋਰਚਰੀ ਖਾਨੇ ਵਿਚ ਰੱਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਜਾਵੇਗਾ।