ਬੇਬੇ ਨਾਨਕੀ ਕਾਲਜ ’ਚ ਐੱਨਐੱਸਐੱਸ ਦਾ ਇਕ ਰੋਜ਼ਾ ਕੈਂਪ ਲਗਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਇਕ ਰੋਜਾ ਸਫ਼ਾਈ ਕੈਂਪ ਆਯੋਜਿਤ
Publish Date: Thu, 05 Mar 2026 08:39 PM (IST)
Updated Date: Thu, 05 Mar 2026 08:41 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਧੇ ਪ੍ਰਬੰਧਾਂ ਹੇਠ, ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੀ ਅਗਵਾਈ ਵਿਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਰੋਜ਼ਾ ਸਫ਼ਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ ਵਿਦਿਆਰਥੀਆਂ ਨੇ ਕਾਲਜ ਕੈਂਪਸ ਤੇ ਆਸ-ਪਾਸ ਦੇ ਇਲਾਕੇ ਵਿਚ ਸਫ਼ਾਈ ਮੁਹਿੰਮ ਚਲਾਈ। ਉਨ੍ਹਾਂ ਨੇ ਝਾੜੂ ਲਗਾ ਕੇ ਤੇ ਕੂੜਾ ਇਕੱਠਾ ਕਰਕੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਦਾ ਸੰਦੇਸ਼ ਦਿੱਤਾ। ਕੈਂਪ ਦੇ ਅੰਤ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ ਤੇ ਸਫ਼ਾਈ ਪ੍ਰਤੀ ਜਾਗਰੂਕਤਾ ਵਧਦੀ ਹੈ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਐੱਨਐੱਸਐੱਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਸੇਵਾ ਨਾਲ ਜੋੜਨਾ ਹੈ ਤੇ ਸਫ਼ਾਈ ਮੁਹਿੰਮਾਂ ਰਾਹੀਂ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਇਕ ਦਿਨ ਦੀ ਮੁਹਿੰਮ ਨਹੀਂ, ਸਗੋਂ ਇਹ ਸਾਡੀ ਰੋਜ਼ਾਨਾ ਦੀ ਆਦਤ ਬਣਨੀ ਚਾਹੀਦੀ ਹੈ। ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਸਫ਼ਾਈ ਬਣਾਈ ਰੱਖਣ ਤੇ ਸਮਾਜ ਵਿਚ ਇਸ ਸੰਦੇਸ਼ ਨੂੰ ਫੈਲਾਉਣ ਦਾ ਸੰਕਲਪ ਲਿਆ।