ਮਾਪਿਆਂ-ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਕਰਵਾਈ
ਮਾਪਿਆਂ- ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ
Publish Date: Sat, 07 Feb 2026 09:02 PM (IST)
Updated Date: Sat, 07 Feb 2026 09:05 PM (IST)
--ਲੈਕਚਰਾਰ ਬਜ਼ਾਜ, ਮਾਸਟਰ ਕੋਹਲੀ ਤੇ ਅਧਿਆਪਕਾਂ ਵੱਲੋਂ ਘਰ-ਘਰ ਪ੍ਰਚਾਰ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ‘ਮਾਪਿਆਂ ਦੀ ਵਰਕਸ਼ਾਪ’ ਨੂੰ ਸਫਲ ਬਣਾਉਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸੇ ਦੌਰਾਨ ਸੀਨੀਅਰ ਲੈਕਚਰਾਰ ਸੁਨੀਲ ਬਜਾਜ, ਮਾਸਟਰ ਨਰੇਸ਼ ਕੋਹਲੀ ਆਦਿ ਅਧਿਆਪਕਾਂ ਨੇ ਘਰ-ਘਰ ਜਾ ਕੇ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਸਿੱਖਿਆ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਤੇ ਦਾਖਲਾ ਮੁਹਿੰਮ 2026 ਸਬੰਧੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੂਚੇ ਅਧਿਆਪਕ ਵਰਗ ਵੱਲੋਂ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸੁਵਿਧਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਲਈ ਮੁਹਿੰਮ ਨੂੰ ਹੋਰ ਵਧੇਰੇ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਪਿਆਂ ਦੀ ਭਾਗੀਦਾਰੀ ਨਾਲ ਹੀ ਬੱਚਿਆਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੜ੍ਹ ਸਕਦਾ ਹੈ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦੀ ਪ੍ਰਗਤੀ, ਸਕੂਲੀ ਗਤੀਵਿਧੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੈਡਮ ਨੀਲਮ, ਲੈਕਚਰਾਰ ਸਮੁੰਦਾ ਸਿੰਘ, ਸੁਰਜੀਤ ਸਿੰਘ, ਮਨਜਿੰਦਰ ਸਿੰਘ, ਸਟੇਟ ਐਵਾਰਡੀ ਚਰਨਜੀਤ ਸਿੰਘ, ਲੈਕਚਰਾਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।