ਪੋਸਟ ਮਾਸਟਰ ਤੇ ਗ੍ਰਾਮੀਣ ਡਾਕ ਸੇਵਕ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਪੋਸਟ ਮਾਸਟਰ ਅਤੇ ਗ੍ਰਾਮੀਣ ਡਾਕ ਸੇਵਕ ਦੀ ਭਰਤੀ ਲਈ ਆਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ
Publish Date: Thu, 05 Feb 2026 07:02 PM (IST)
Updated Date: Thu, 05 Feb 2026 07:05 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਾਰਤ ਸਰਕਾਰ ਵੱਲੋਂ ਪੋਸਟ ਮਾਸਟਰ ਤੇ ਗ੍ਰਾਮੀਣ ਡਾਕ ਸੇਵਕ ਦੀ ਭਰਤੀ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਹੋ ਚੁੱਕੀ ਹੈ, ਜਿਸ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 14 ਫਰਵਰੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਕਪੂਰਥਲਾ ਰਾਜਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਘੱਟੋ-ਘੱਟ ਯੋਗਤਾ ਦਸਵੀਂ ਪਾਸ ਤੇ ਉਮਰ ਹੱਦ 18 ਤੋਂ 40 ਸਾਲ (ਛੋਟ ਨਿਯਮਾਂ ਅਨੁਸਾਰ) ਤੱਕ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਰਜਿਸਟੇ੍ਰਸ਼ਨ ਲਈ ਪ੍ਰਾਰਥੀ https://indiapost.gov.in/ ਦੀ ਵੈਬਸਾਈਟ ‘ਤੇ ਜਾ ਕੇ ਉਪਰੋਕਤ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਕੋਈ ਵੀ ਪੇਪਰ ਨਹੀਂ ਲਿਆ ਜਾਵੇਗਾ ਤੇ ਸਿੱਧਾ ਮੈਰਿਟ ਦੇ ਅਧਾਰ ‘ਤੇ ਹੀ ਸਿਲੈਕਸ਼ਨ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਅਪੀਲ ਕਰਨ ਦੇ ਨਾਲ-ਨਾਲ ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਪਹੁੰਚ ਕਰਨ ਜਾਂ ਹੈਲਪਲਾਈਨ ਨੰਬਰ 98882-19247 ‘ਤੇ ਸੰਪਰਕ ਕਰਨ ਲਈ ਕਿਹਾ।