- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਧਦੀ ਤਾਕਤ ਨੂੰ ਦੇਖ ਵਿਰੋਧੀ ਬੌਖਲਾਏ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਸਾਜ਼ਿਸ਼ ਰਚੀ ਜਾ ਰਹੀ ਹੈ। ਅਕਾਲੀ ਦਲ ਦੇ ਵਧਦੇ ਜਨਤਕ ਸਮਰਥਨ ਤੋਂ ਘਬਰਾ ਕੇ ਮਾਨ ਸਰਕਾਰ ਰਾਜਨੀਤਿਕ ਬਦਲਾਖੋਰੀ ਤੋਂ ਕੰਮ ਲੈ ਰਹੀ ਹੈ ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਪਾਰਟੀ ਦਾ ਅਕਸ ਖਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ ਅਸਲ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਬਜਾਏ ਸਰਕਾਰ ਸਿਰਫ ਰਾਜਨੀਤਿਕ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰੀ ਪਰੰਪਰਾਵਾਂ ਦੇ ਵਿਰੁੱਧ ਹੈ ਤੇ ਪੰਜਾਬ ਦੇ ਲੋਕ ਪੂਰੀ ਸੱਚਾਈ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਆਂ ਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਲੜਿਆ ਹੈ। ਵਿਰੋਧੀ ਪਾਰਟੀਆਂ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਤੋਂ ਬੇਚੈਨ ਹਨ, ਇਸ ਲਈ ਅਕਾਲੀ ਦਲ ਤੇ ਇਸਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਆਹਲੀ ਨੇ ਮਾਨ ਸਰਕਾਰ ਨੂੰ ਰਾਜਨੀਤਿਕ ਬਦਲਾਖੋਰੀ ਛੱਡਣ ਅਤੇ ਬੇਅਦਬੀ ਦੇ ਅਸਲ ਦੋਸ਼ੀਆਂ ਵਿਰੁੱਧ ਨਿਰਪੱਖ ਅਤੇ ਪਾਰਦਰਸ਼ੀ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਚ ਤੇ ਝੂਠ ਵਿੱਚ ਫ਼ਰਕ ਕਰਨਾ ਜਾਣਦੇ ਹਨ ਤੇ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਤੋਂ ਗੁੰਮਰਾਹ ਨਹੀਂ ਹੋਣਗੇ। ਆਹਲੀ ਨੇ ਕਿਹਾ ਕਿ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਦੀ ਵਧਦੀ ਤਾਕਤ ਤੋਂ ਪੂਰੀ ਤਰ੍ਹਾਂ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਆਹਲੀ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਤੇ ਪੁਲਿਸ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਕਾਰਨ ਪੰਜਾਬ ਵਿੱਚ ਹਰ ਰੋਜ਼ ਕਈ ਨੌਜਵਾਨ ਨਸ਼ੇ ਦੀ ਲਤ ਨਾਲ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਖੌਤੀ ਨਸ਼ਾ ਵਿਰੋਧੀ ਮੁਹਿੰਮ ਦੇ ਕੋਈ ਸਾਰਥਕ ਨਤੀਜੇ ਨਹੀਂ ਮਿਲ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਕਾਰਵਾਈ ਨਾਮ-ਮਾਤਰ ਹੈ।