- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਰੋਧੀ ਪਾਰਟੀਆਂ ਕੋਲ ਪੰਜਾਬ ਜਾਂ ਇੱਥੋਂ ਦੇ ਲੋਕਾਂ ਲਈ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ : ਹੇਨੰਤ ਕੁਮਾਰ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਕਈ ਸਾਬਕਾ ਮੁੱਖ ਮੰਤਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ ਭਾਜਪਾ ਤੇ ਅਕਾਲੀਆਂ ’ਤੇ ਨਿਸ਼ਾਨਾ ਸਾਧਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਹੇਨੰਤ ਕੁਮਾਰ ਨੇ ਕਿਹਾ ਆਮ ਆਦਮੀ ਪਾਰਟੀ ਉਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵਿੱਚ ਡਰ ਪੈਦਾ ਕਰ ਰਹੀ ਹੈ ਜਿਨ੍ਹਾਂ ਨੇ ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਤੇ ਅੱਜ ਇਹ ਪਾਰਟੀਆਂ ਸਿਆਸੀ ਲਾਹੇ ਲਈ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਆਪ ਸਰਕਾਰ ਦੇ ਕੰਮਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਤੇ ਹਰ ਦਿਨ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵੀਆਂ ਲੋਕ-ਪੱਖੀ ਪਹਿਲਕਦਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਰਹੇ ਮੁੱਖ ਮੰਤਰੀਆਂ ਦੇ ਉਲਟ ਸਰਕਾਰੀ ਖ਼ਜ਼ਾਨੇ ਵਿੱਚੋਂ ਕਦੇ ਇੱਕ ਧੇਲਾ ਵੀ ਨਹੀਂ ਲਿਆ। ਇਸ ਦੀ ਬਜਾਏ ਉਨ੍ਹਾਂ ਇਹ ਯਕੀਨੀ ਬਣਾਇਆ ਹੈ ਕਿ ਟੈਕਸਦਾਤਾਵਾਂ ਦਾ ਇੱਕ-ਇੱਕ ਰੁਪਿਆ ਲੋਕ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਸਿਰਫ਼ ਦੋ ਸਿਆਸੀ ਧਿਰਾਂ ਵਾਰੋ-ਵਾਰੀ ਸੱਤਾ ਵਿੱਚ ਆਉਂਦੀਆਂ ਰਹੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕੀਤਾ ਤੇ ਸੂਬੇ ਦੇ ਸਾਧਨਾਂ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਹੁਣ ਝਾੜੂ (ਆਪ ਦਾ ਚੋਣ ਨਿਸ਼ਾਨ) ਦੇ ਰੂਪ ਵਿੱਚ ਬਦਲ ਹੈ, ਜਿਸ ਨੇ ਸੂਬੇ ਦੀ ਸਿਆਸੀ ਵਿਵਸਥਾ ਨੂੰ ਸਾਫ਼ ਕਰ ਦਿੱਤਾ ਹੈ।