ਅਕਾਲੀ ਦਲ ਦੀ ਚੜ੍ਹਾਈ ਤੋਂ ਵਿਰੋਧੀ ਪਾਰਟੀਆਂ ਚਿੰਤਤ : ਟਾਂਡੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਾਈ ਤੋਂ ਵਿਰੋਧੀ ਪਾਰਟੀਆਂ ਚਿੰਤਤ ; ਕੁਲਦੀਪ ਟਾਂਡੀ
Publish Date: Sun, 23 Aug 2026 08:09 PM (IST)
Updated Date: Sun, 23 Aug 2026 08:12 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਸਥਿਤੀ ਤੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਵੀ ਆਪਣੀ ਅਗਲੀ ਰਣਨੀਤੀ ਬਾਰੇ ਸੋਚਣ ਲਈ ਮਜਬੂਰ ਹੋ ਗਈਆਂ ਹਨ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕਹੀ। ਟਾਂਡੀ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਕਾਰਨ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਮੁੜ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ ਤੇ ਇਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਸੂਬੇ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਟਾਂਡੀ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸੜਕਾਂ, ਬਿਜਲੀ, ਸਿੱਖਿਆ, ਸਿਹਤ ਤੇ ਹੋਰ ਖੇਤਰਾਂ ਵਿਚ ਕੀਤੇ ਗਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਉਭਰੇਗਾ। ਟਾਂਡੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਸਰਵਪੱਖੀ ਵਿਕਾਸ ਲਈ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ, ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ। ਪੰਜਾਬ ਨੂੰ ਮਜ਼ਬੂਤ ਆਰਥਿਕਤਾ, ਬਿਹਤਰ ਬੁਨਿਆਦੀ ਢਾਂਚੇ, ਰੋਜ਼ਗਾਰ ਦੇ ਵੱਧ ਮੌਕਿਆਂ ਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਲੋੜ ਹੈ। ਇਸ ਲਈ ਲੋਕਾਂ ਨੂੰ ਅਜਿਹੀ ਸਰਕਾਰ ਦੀ ਚੋਣ ਕਰਨੀ ਚਾਹੀਦੀ ਹੈ ਜੋ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਉਪਰ ਰੱਖੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਪਾਰਟੀ ਹੈ ਤੇ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡੱਟ ਕੇ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।