ਸਟਾਫ ਰਿਪੋਰਟਰ, ਕਪੂਰਥਲਾ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟੇ੍ਟ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਅੰਦਰ ਮਿਤੀ 18 ਅਕਤੂਬਰ ਤੇ 20 ਅਕਤੂਬਰ ਨੂੰ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਉਤਸਵ ਸਬੰਧੀ 18 ਅਕਤੂਬਰ ਨੂੰ ਸ਼ੋਭਾ ਯਾਤਰਾ ਦੇ ਰੂਟ 'ਤੇ ਪੈਂਦੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਵੀ ਦਿੱਤੇ ਗਏ ਹਨ।