ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਇਕੱਠ ‘ਤੇ ਪਾਬੰਦੀ
ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਆਮ ਲੋਕਾਂ ਦੇ ਇਕੱਠ ‘ਤੇ ਮਨਾਹੀ ਦੇ ਹੁਕਮ
Publish Date: Fri, 13 Feb 2026 07:08 PM (IST)
Updated Date: Fri, 13 Feb 2026 07:12 PM (IST)
--17 ਫਰਵਰੀ ਤੋਂ 4 ਅਪ੍ਰੈਲ ਤੱਕ ਲਈਆਂ ਜਾਣਗੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ 17 ਫਰਵਰੀ ਤੋਂ 4 ਅਪ੍ਰੈਲ ਤੱਕ ਬੋਰਡ ਵੱਲੋਂ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰੀਖਿਆਰਥੀਆਂ ਤੇ ਡਿਊਟੀਨ ‘ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਇਹ ਪ੍ਰੀਖਿਆਵਾਂ ਉਕਤ ਮਿਤੀਆਂ ਤੱਕ ਸਵੇਰੇ 11.30 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ।