557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਨੇ ਕੀਤੀ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ
Publish Date: Mon, 02 Nov 2026 09:41 PM (IST)
Updated Date: Mon, 02 Nov 2026 09:44 PM (IST)
23 ਨਵੰਬਰ ਨੂੰ ਸਜਾਇਆ ਜਾਵੇਗਾ ਅਲੋਕਿਕ ਨਗਰ ਕੀਰਤਨ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਮੀਤ ਸਿੰਘ ਬੂਹ, ਮੈਨੇਜਰ ਭਾਈ ਭਗਵੰਤ ਸਿੰਘ ਕਾਹਲਵਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਚੈਂਚਲ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਬਾਉਲੀ ਸਾਹਿਬ ਡੱਲਾ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਅਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 22 ਤੇ 23 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨਾਂ ਦੇ ਭੋਗ 24 ਅਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1:40 ’ਤੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 23 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ, ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ਼ ’ਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸੇ ਦਿਨ ਸ਼ਾਮ ਦੇ 4 ਵਜੇ ਤੋਂ 25 ਨਵੰਬਰ ਨੂੰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਭਾਈ ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ, ਭਾਈ ਹਰਜਿੰਦਰ ਸਿੰਘ ਪ੍ਰਧਾਨ ਨਿਰਵੈਰ ਖਾਲਸਾ ਸੇਵਾ ਸੋਸਾਇਟੀ, ਭਾਈ ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਭਾਈ ਬਾਲਾ ਜੀ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਜਸਕਰਨਬੀਰ ਸਿੰਘ ਗੋਲਡੀ ਪ੍ਰਧਾਨ ਸ੍ਰੀ ਗੁਰੂ ਤੇਗ ਬਹਾਦਰ ਨੌਜਵਾਨ ਸਭਾ, ਗੁਰਪ੍ਰੀਤ ਸਿੰਘ ਮੀਰੀ ਪੀਰੀ ਗਤਕਾ ਅਖਾੜਾ, ਪ੍ਰੋ. ਤਰਪਿੰਦਰ ਸਿੰਘ ਸਿੱਖ ਮਿਸ਼ਨਰੀ ਕਾਲਜ, ਸਰਬਜੀਤ ਸਿੰਘ ਬੱਬੂ, ਗ੍ਰੰਥੀ ਜੋਗਾ ਸਿੰਘ, ਮਨਮੋਹਣ ਸਿੰਘ, ਬਲਜਿੰਦਰ ਸਿੰਘ ਪ੍ਰਧਾਨ, ਜਗਜੀਤ ਸਿੰਘ, ਡਾਕਟਰ ਗੁਰਦੇਵ ਸਿੰਘ ਜੋਸਨ, ਜਥੇਦਾਰ ਸਤਨਾਮ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਬਲਜੀਤ ਕੌਰ ਕਮਾਲਪੁਰ, ਤਜਿੰਦਰਪਾਲ ਸਿੰਘ ਭਵਾਨੀਪੁਰ , ਗੁਰਮੀਤ ਸਿੰਘ ਕਬੀਰਪੁਰ, ਲਖਵਿੰਦਰ ਸਿੰਘ,ਬਲਦੇਵ ਸਿੰਘ ਵਿਰਦੀ, ਗੁਰਵਿੰਦਰ ਸਿੰਘ ਵਿਰਦੀ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਢਿੱਲੋਂ, ਹਰਭਜਨ ਸਿੰਘ ਵਿਰਦੀ, ਸਵਰਨ ਸਿੰਘ ਆਦਿ ਵੀ ਹਾਜ਼ਰ ਸਨ।