ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਓਰੀਐਂਟੇਸ਼ਨ ਸਮਾਗਮ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਓਰੀਐਂਟੇਸ਼ਨ ਸਮਾਗਮ
Publish Date: Fri, 20 Mar 2026 07:46 PM (IST)
Updated Date: Fri, 20 Mar 2026 07:49 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਦੁਆਰਾ ਨਵੇਂ ਸੈਸ਼ਨ ਵਿਚ ਆਉਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਲਈ ਓਰੀਐਂਟੇਸ਼ਨ ਸਮਾਗਮ ਕਰਵਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮ੍ਰਿਤਸਰ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜ. ਨਿਮਰਤਾ ਕੌਰ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਦਾ ਪ੍ਰਿੰਸੀਪਲ ਡਿੰਪਲ ਸ਼ਰਮਾ ਤੇ ਸਟਾਫ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਵੇਂ ਸੈਸ਼ਨ ਵਿਚ ਦਾਖਲਾ ਲੈਣ ਵਾਲੇ ਨਵੇਂ ਬੱਚਿਆਂ ਤੇ ਉਨਾਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ, ਯੂਨੀਫਾਰਮ, ਫੋਨਿਕ ਸਾਊਂਡ ਉਚਾਰਨ ਤੇ ਸੈਸ਼ਨ ਵਿਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਵਾਂ ਦਾਖਲਾ ਲੈਣ ਵਾਲੇ ਬੱਚੇ ਆਪਣੇ ਮਾਪਿਆਂ ਦੇ ਨਾਲ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਇਸ ਦੌਰਾਨ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਕਿਹਾ ਕਿ ਜੋ ਸੋਚ, ਭਾਵਨਾ ਤੇ ਸੁਪਨੇ ਮਾਪਿਆਂ ਨੇ ਆਪਣੇ ਦਿਲਾਂ ਵਿਚ ਸਜਾਏ ਹਨ, ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ, ਇੰਜੀਨੀਅਰ ਸਵਰਨ ਸਿੰਘ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦੀ ਅਗਵਾਈ ਵਿਚ ਅਦਾਰਾ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ l ਇਸ ਦੌਰਾਨ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਕੈਂਪਸ ਦਾ ਦੌਰਾ ਵੀ ਕਰਵਾਇਆ ਗਿਆ।