ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ਤੋਂ ਪੰਜਾਬ-ਸਿੱਖ ਇਤਿਹਾਸ ਹਟਾਉਣ 'ਤੇ ਭੜਕਿਆ ਰੋਹ, ਜਥੇਦਾਰ ਨੇ ਕਿਹਾ- 'ਵਿਰਾਸਤ ਮਿਟਾਉਣ ਦੀ ਹੈ ਡੂੰਘੀ ਸਾਜ਼ਿਸ਼'
ਪੰਜਾਬ ਯੂਨੀਵਰਸਿਟੀ 'ਚ ਐਮਏ ਇਤਿਹਾਸ ਦੇ ਪਾਠਕ੍ਰਮ 'ਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਹੈ। ਜਥੇਦਾਰ ਜੁਗਰਾਜਪਾਲ ਸਿੰਘ ਸਹੀ ਨੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਵਿਰਾਸਤ ਨੂੰ ਮਿਟਾਉਣ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ 'ਚ ਪੰਜਾਬ ਦੇ ਇਤਿਹਾਸ ਨੂੰ ਨਜ਼ਰਅੰਦਾਜ਼ ਕਰਨਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਮੀਰ ਵਿਰਾਸਤ ਤੋਂ ਵਾਂਝਾ ਕਰਨ ਦੇ ਬਰਾਬਰ ਹੈ।
Publish Date: Sun, 20 Sep 2026 01:28 PM (IST)
Updated Date: Sun, 20 Sep 2026 01:29 PM (IST)
ਸੰਵਾਦ ਸਹਿਯੋਗੀ, ਜਾਗਰਣ, ਕਪੂਰਥਲਾ - ਪੰਜਾਬ ਯੂਨੀਵਰਸਿਟੀ 'ਚ ਐਮਏ ਇਤਿਹਾਸ ਦੇ ਪਾਠਕ੍ਰਮ 'ਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਹੈ। ਜਥੇਦਾਰ ਜੁਗਰਾਜਪਾਲ ਸਿੰਘ ਸਹੀ ਨੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਵਿਰਾਸਤ ਨੂੰ ਮਿਟਾਉਣ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ 'ਚ ਪੰਜਾਬ ਦੇ ਇਤਿਹਾਸ ਨੂੰ ਨਜ਼ਰਅੰਦਾਜ਼ ਕਰਨਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਮੀਰ ਵਿਰਾਸਤ ਤੋਂ ਵਾਂਝਾ ਕਰਨ ਦੇ ਬਰਾਬਰ ਹੈ।
ਸਹੀ ਨੇ ਮੰਗ ਕੀਤੀ ਕਿ ਇਨ੍ਹਾਂ ਵਿਸ਼ਿਆਂ ਨੂੰ ਮੁੜ ਪਾਠਕ੍ਰਮ 'ਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰਾਂ ਹਮੇਸ਼ਾ ਪੰਜਾਬ ਦੇ ਅਧਿਕਾਰਾਂ ਦਾ ਹਨਨ ਕਰਦੀਆਂ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੇ ਫੈਸਲਿਆਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦੇ ਅਧਿਕਾਰਾਂ 'ਤੇ ਗੰਭੀਰ ਸੰਕਟ ਆ ਸਕਦਾ ਹੈ। ਸਹੀ ਨੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਬੇਇਨਸਾਫ਼ੀ ਦੇ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ।