ਡਿਵਾਈਨ ਦੇ ਖਿਡਾਰੀਆਂ ਦਾ ਸੋਫਟ ਟੈਨਿਸ ’ਚ ਸ਼ਾਨਦਾਰ ਪ੍ਰਦਰਸ਼ਨ ਡਿਵਾਈਨ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸੋਫਟ ਟੈਨਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Tue, 22 Sep 2026 08:10 PM (IST)
Updated Date: Tue, 22 Sep 2026 08:12 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਡਿਵਾਈਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਰਾਜ ਪੱਧਰੀ ਸੋਫਟ ਟੈਨਿਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਤਲੁਜ ਟੈਨਿਸ ਅਕੈਡਮੀ, ਸਾਊਥ ਸਿਟੀ, ਲੁਧਿਆਣਾ ਵਿਖੇ ਰਾਜ ਪੱਧਰੀ ਸੋਫਟ ਟੈਨਿਸ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਿਵਾਈਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ-ਕੁਸ਼ਲਤਾ, ਮਿਹਨਤ ਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਡਿਵਾਈਨ ਪਬਲਿਕ ਸਕੂਲ ਦੇ ਕੋਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਮੁਕਾਬਲੇ ਸੋਫਟ ਟੈਨਿਸ ਐਸੋਸੀਏਸ਼ਨ ਆਫ ਪੰਜਾਬ ਨੇ ਕਰਵਾਏ, ਜਿਸ ਵਿੱਚ 8 ਜ਼ਿਲ੍ਹਿਆਂ ਨੇ ਭਾਗ ਲਿਆ। ਸਕੂਲ ਦੇ ਸੀਨੀਅਰ ਵਰਗ ਵਿੱਚ ਅੰਕਿਤ ਤੇ ਰੋਹਨ ਪ੍ਰੀਤ ਜੋ ਕਿ ਪਲਸ ਟੂ ਦੇ ਵਿਦਿਆਰਥੀ ਹਨ, ਨੇ ਸੈਕਿੰਡ ਪੁਜ਼ੀਸ਼ਨ ਹਾਸਲ ਕੀਤੀ। ਸਬ ਜੂਨੀਅਰ ਵਰਗ ਵਿੱਚ ਅਮਰਿੰਦਰ ਤੇ ਆਰਿਅਨ ਜੋ ਕਿ ਛੇਵੀਂ ਕਲਾਸ ਦੇ ਵਿਦਿਆਰਥੀ ਹਨ, ਨੇ ਥਰਡ ਪੁਜ਼ੀਸ਼ਨ ਹਾਸਲ ਕੀਤੀ। ਗਰਲ ਸਬ ਜੂਨੀਅਰ ਛੇਵੀਂ ਕਲਾਸ ਦੀ ਵਿਦਿਆਰਥਣ ਈਸ਼ੂ ਨੇ ਥਰਡ ਪੁਜ਼ੀਸ਼ਨ ਹਾਸਲ ਕੀਤੀ। ਰੋਹਨਪ੍ਰੀਤ ਤੇ ਅੰਕਿਤ ਨੇ ਮਿਕਸ ਡਬਲ ਵਿੱਚ ਥਰਡ ਪੁਜ਼ੀਸ਼ਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਰੇਨੂ ਠਾਕੁਰ ਤੇ ਵਾਈਸ ਪ੍ਰਿੰਸੀਪਲ ਗਗਨ ਖਹਿਰਾ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਨੇ ਵੀ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕੀਤਾ। ਸਕੂਲ ਦੇ ਚੇਅਰਮੈਨ ਪੰਕਜ ਕਪੂਰ ਨੇ ਦੱਸਿਆ ਕਿ ਜਿੱਤ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਦੀ ਲੋੜ ਹੁੰਦੀ ਹੈ ਤੇ ਜੋ ਖਿਡਾਰੀ ਸਖ਼ਤ ਮਿਹਨਤ ਕਰਦਾ ਹੈ ਉਹ ਆਪਣੇ ਸੁਪਨਿਆਂ ਨੂੰ ਸਕਾਰ ਕਰ ਲੈਂਦਾ ਹੈ।