ਅਕਾਲ ਅਕੈਡਮੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਿਲ੍ਹਾ ਪੱਧਰੀ ਅਥਲੈਟਿਕਸ ਮੀਟ ’ਚ ਅਕਾਲ ਅਕੈਡਮੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 29 Sep 2026 10:11 PM (IST)
Updated Date: Tue, 29 Sep 2026 10:12 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਪੰਜਾਬ ਸਕੂਲ ਸਿੱਖਿਆ ਵਿਭਾਗ਼ ਵੱਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਜੋ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਾਰਵਾਈ ਗਈ, ਵਿੱਚ ਜ਼ੋਨਲ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਹੋਣਹਾਰ ਵਿਦਿਆਰਥੀਆਂ ਨੇ 100 ਮੀਟਰ, 400 ਮੀਟਰ ਰੇਸ, ਲੌਂਗ ਜੰਪ, ਰਿਲੇ ਰੇਸ ਵਿਚ ਭਾਗ ਲਿਆ। ਅੰਡਰ-19 ’ਚ 100 ਮੀਟਰ ਰੇਸ ਵਿੱਚ ਮੁਸਕਾਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਪ੍ਰਾਪਤ ਕੀਤਾ ਤੇ ਲੌਂਗ ਜੰਪ ਵਿੱਚ ਵੀ ਮੁਸਕਾਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਪ੍ਰਾਪਤ ਕੀਤਾ। ਲੌਂਗ ਜੰਪ ਵਿੱਚ ਮੀਨਾਜ਼ਪ੍ਰੀਤ ਕੌਰ ਨੇ ਬਰੋਨਜ਼ ਹਾਸਲ ਕੀਤਾ। ਇਸੇ ਤਰਾਂ 400 ਮੀਟਰ ਰੇਸ ਵਿੱਚ ਜਸ਼ਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕਰਕੇ ਸਿਲਵਰ ਪ੍ਰਾਪਤ ਕੀਤਾ। ਇਸੇ ਤਰਾਂ ਅੰਡਰ-19 ਰਿਲੇਅ ਰੇਸ ਵਿੱਚ ਮੁਸਕਾਨਪ੍ਰੀਤ ਕੌਰ, ਜਸ਼ਨਦੀਪ ਕੌਰ, ਮੀਨਾਜ਼ਪ੍ਰੀਤ ਕੌਰ ਤੇ ਮਨਰੀਤ ਕੌਰ ਨੇ ਦੂਸਰਾ ਸਥਾਨ ਹਾਸਲ ਕਰਕੇ ਸਿਲਵਰ ਪ੍ਰਾਪਤ ਕੀਤਾ। ਇਸ ਮੌਕੇ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਨੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆ ਵਿੱਚ ਜੇਤੂ ਰਹੇ ਬੱਚਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅਧਿਆਪਕ ਹਰਕੰਵਲਪ੍ਰੀਤ ਸਿੰਘ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ, ਮੈਨੇਜਮੈਂਟ ਮੈਂਬਰ ਇੰਦਰਪਾਲ ਸਿੰਘ ਕੋਆਰਡੀਨੇਟਰ ਵਿਸ਼ਾਲ ਕੁਮਾਰ, ਅਨੂ ਸ਼ਰਮਾ, ਨਵਨੀਤ ਕੌਰ, ਅਧਿਆਪਕ ਕਰਨਵੀਰ ਚੌਹਾਨ, ਰਵਿੰਦਰ ਪਾਲ ਸਿੰਘ, ਅਮਿਤ ਕੁਮਾਰ, ਕੁਲਦੀਪ ਕੌਰ, ਦੀਨ ਦਿਆਲ, ਕਾਸ਼ਮ ਖ਼ਾਨ, ਹਰਵਿੰਦਰ ਕੌਰ, ਜਸਬੀਰ ਸਿੰਘ ਆਦਿ ਹਾਜ਼ਰ ਸਨ।