ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 25 Sep 2026 10:12 PM (IST)
Updated Date: Fri, 25 Sep 2026 10:15 PM (IST)
ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਐਥਲੀਟਾਂ ਨੇ ਜਿੱਤੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਕੂਲ ਐਥਲੈਟਿਕਸ ਮੀਟ 2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ। ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਅੰਡਰ-17 ਤੇ ਅੰਡਰ-19 ਵਰਗਾਂ ਵਿੱਚ ਆਪਣੀ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿੱਚ ਏਕਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਮੀਟਰ ਦੌੜ ਵਿੱਚ ਦੂਜਾ ਸਥਾਨ ਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 4×100 ਮੀਟਰ ਰਿਲੇਅ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਪਹਿਲਾ ਸਥਾਨ ਤੇ ਸੋਨੇ ਦਾ ਤਮਗਾ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਅੰਡਰ-19 ਵਰਗ ਵਿੱਚ ਵੀ ਖਿਡਾਰੀ ਅਰਸ਼ਪ੍ਰੀਤ ਸਿੰਘ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਸ਼ੁਭਦੀਪ ਸਿੰਘ ਨੇ ਸ਼ਾਟਪੁੱਟ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਲੀਵਰਾਜ ਸਿੰਘ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ ਤੇ 4×100 ਮੀਟਰ ਰਿਲੇਅ ਵਿੱਚ ਆਪਣੀ ਟੀਮ ਦੇ ਨਾਲ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨੇ ਦਾ ਤਮਗਾ ਜਿੱਤਿਆ। ਸਕੂਲ ਪ੍ਰਬੰਧਨ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਸੁਨੀਤਾ ਸਭਰਵਾਲ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਉਪਲਬਧੀ ਤੇ ਖੁਸ਼ੀ ਪ੍ਰਗਟ ਕੀਤੀ। ਇਸ ਮੌਕੇ ਸਕੂਲ ਦੇ ਡੀਪੀ ਅਧਿਆਪਕਾਂ ਦੇ ਸਮਰਪਿਤ ਯੋਗਦਾਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਗੁਰਵਿੰਦਰ ਕੌਰ, ਓਂਕਾਰ ਸਿੰਘ, ਸੋਢੀ ਰਾਮ ਤੇ ਅਨੂ ਕੁਮਾਰੀ ਨੇ ਖਿਡਾਰੀਆਂ ਨੂੰ ਨਿਯਮਤ ਸਿਖਲਾਈ, ਮਾਰਗਦਰਸ਼ਨ ਤੇ ਉਤਸ਼ਾਹ ਪ੍ਰਦਾਨ ਕੀਤਾ।