ਰਾਮਾਇਣ ਮੁਕਾਬਲੇ ’ਚ ਜੇਕੇ ਪਬਲਿਕ ਸਕੂਲ ਜੇਤੂ ਰਾਮਾਇਣ ਮੁਕਾਬਲੇ ਵਿੱਚ ਜੇ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 23 Oct 2026 06:28 PM (IST)
Updated Date: Fri, 23 Oct 2026 06:30 PM (IST)
ਦੀਪਕ, ਪੰਜਾਬੀ ਜਾਗਰਣ ਕਪੂਰਥਲਾ : ਰਾਮਾਇਣ ਮੰਚ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਿੰਦੂ ਪੁੱਤਰੀ ਪਾਠਸ਼ਾਲਾ ਵਿਖੇ ਰਾਮਾਇਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਭਾਗ ਲਿਆ। ਸ੍ਰੀ ਰਾਮਾਇਣ ’ਤੇ ਆਧਾਰਿਤ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮਾਨਯੋਗ ਵਿਜੇ ਅਰੋੜਾ ਨੇ ਕੀਤੀ, ਜਦਕਿ ਮਾਨਯੋਗ ਗੌਰੀ ਗਰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੁਕਾਬਲੇ ਵਿੱਚ ਕਪੂਰਥਲਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਰਾਮਾਇਣ ਮੰਚ ਵੱਲੋਂ ਸ੍ਰੀ ਰਾਮਾਇਣ ਦੇ ਵੱਖ-ਵੱਖ ਸੋਪਾਨਾਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਉੱਤਰ ਦਿੱਤੇ। ਇਸ ਪ੍ਰੋਗਰਾਮ ਵਿੱਚ ਸਕੂਲ ਦੀਆਂ 10 ਵਿਦਿਆਰਥਣਾਂ ਨੇ ਭਾਗ ਲਿਆ। ਇਨ੍ਹਾਂ ਵਿੱਚ ਆਂਚਲ, ਕੋਮਲਪ੍ਰੀਤ ਕੌਰ, ਸੁਜਾਤਾ, ਮੁਕਤਾ ਸ਼ਰਮਾ, ਆਰਤੀ, ਸੋਨਾਕਸ਼ੀ, ਦੀਕਸ਼ਾ , ਆਰਤੀ, ਮਹਿਕਪ੍ਰੀਤ ਤੇ ਅੰਜਲੀ ਪ੍ਰਮੁੱਖ ਸਨ। ਇਨ੍ਹਾਂ ਵਿੱਚੋਂ ਆਂਚਲ ਤੇ ਸੁਜਾਤਾ ਦੀ ਚੋਣ ਮੁੱਖ ਟੀਮ ਲਈ ਕੀਤੀ ਗਈ। ਦੋਵਾਂ ਵਿਦਿਆਰਥਣਾਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਪ੍ਰਸ਼ਨਾਂ ਦੇ ਉੱਤਰ ਦੇ ਕੇ ਸਕੂਲ ਦਾ ਮਾਣ ਵਧਾਇਆ ਤੇ ਟੀਮ ਨੂੰ ਤੀਜਾ ਸਥਾਨ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਪ੍ਰਬੰਧਕ ਕਮੇਟੀ ਵੱਲੋਂ ਜੇਤੂ ਵਿਦਿਆਰਥਣਾਂ ਤੇ ਸਮੁੱਚੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਭਾਰਤੀ ਸੰਸਕਾਰਾਂ ਤੇ ਪਰੰਪਰਾਵਾਂ ਨਾਲ ਜੋੜਨ ਦਾ ਸ਼ਲਾਘਾਯੋਗ ਯਤਨ ਕੀਤਾ ਜਾ ਰਿਹਾ ਹੈ। ਸ੍ਰੀ ਰਾਮਾਇਣ ਦੇ ਗਿਆਨ ਨਾਲ ਬੱਚਿਆਂ ਵਿੱਚ ਚੰਗੇ ਚਰਿੱਤਰ ਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਹੁੰਦਾ ਹੈ। ਸਕੂਲ ਦੀ ਡਾਇਰੈਕਟਰ ਰਿਤੂ ਸ਼ਰਮਾ, ਐੱਸਪੀ ਕਾਲੀਆ, ਵੀਨਾ ਮਹਿਤਾ ਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸਫਲਤਾ ਤੇ ਮਿਹਨਤ ਲਈ ਵਧਾਈ ਦਿੱਤੀ।