ਬਲਾਕ ਮਸੀਤਾਂ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਮਾਰੀਆਂ ਮੱਲਾਂ ਬਲਾਕ ਮਸੀਤਾਂ ਦੇ ਖਿਡਾਰੀਆਂ ਵੱਲੋਂ 47ਵੀਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ ਵਿੱਚ ਵਿੱਚ ਸ਼ਾਨਦਾਰ ਪ੍ਰਦਰਸ਼ਨ
Publish Date: Tue, 10 Nov 2026 08:09 PM (IST)
Updated Date: Tue, 10 Nov 2026 08:12 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਸਟੇਡੀਅਮ ਵਿਖੇ ਸੰਪੰਨ ਹੋਈਆਂ 47ਵੀਂ ਪ੍ਰਾਈਮਰੀ ਦੋ ਰੋਜਾ ਸਕੂਲ ਖੇਡਾਂ ਦੇ ਟੂਰਨਾਮੈਂਟ ਵਿੱਚ ਸਿੱਖਿਆ ਬਲਾਕ ਮਸੀਤਾਂ ਦੇ ਖ਼ਿਡਾਰੀਆਂ ਲੜਕਿਆਂ ਨੇ ਯੋਗਾ ਦੇ ਮੁਕਾਬਲਿਆਂ ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਸੋਨੇ ਦੇ ਤਮਗੇ ਜਿੱਤ ਕੇ ਆਪਣੀ ਖੇਡ ਕਲਾ ਦਾ ਬਾ - ਕਮਾਲ ਪ੍ਰਦਰਸ਼ਨ ਕੀਤਾ। ਬਲਾਕ ਸਿੱਖਿਆ ਅਫਸਰ ਮਸੀਤਾਂ ਕਮਲਜੀਤ, ਹਰਵਿੰਦਰਜੀਤ ਕੌਰ, ਸੀਐੱਚਟੀ ਰਾਮ ਸਿੰਘ, ਅੰਮ੍ਰਿਤਪਾਲ ਸਿੰਘ, ਵਿਸ਼ਾਲੀ, ਮਨੂੰ ਗੁਜਰਾਲ, ਕਵਿਤਾ ਧੀਰ, ਸੋਨਿਕਾ, ਸ਼ਾਲੂ ਧੀਰ, ਭਾਰਤ ਭੂਸ਼ਣ ਧੀਰ, ਰਾਜੀਵ ਪਠਾਨੀਆ ਨੇ ਸਾਂਝੇ ਤੌਰ ਉੱਤੇ ਦੱਸਿਆ ਕਿ ਖਿਡਾਰੀਆਂ ਨੇ 47ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਆਪਣੀ ਕਲਾ ਦਾ ਲੋਹਾ ਮਨਵਾਇਆ। ਉਨ੍ਹਾਂ ਦੱਸਿਆ ਕਿ ਜਿਮਨਾਸਟਿਕ ਰਿਦਮਿਕ (ਲੜਕੇ) ਵਿੱਚ ਗੁਰਸ਼ਰਨ ਸਿੰਘ ਤੇ ਭਰਵਾਸ ਗਿੱਲ ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਸੁਲਤਾਨਪੁਰ ਲੋਧੀ ਨੇ ਸੋਨੇ ਦੇ ਤਮਗੇ ਜਿੱਤੇ। ਇਸ ਜਿੱਤ ਤੇ ਜਿੱਥੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਉੱਥੇ ਹੀ ਸਕੂਲ ਦੇ ਅਧਿਆਪਕਾਂ ਵੱਲੋਂ ਇਹਨਾਂ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਨ੍ਹਾਂ ਬੱਚਿਆਂ ਦੇ ਕੋਚ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੱਚੇ ਹੁਣ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣਗੇ ਤੇ ਸੋਨੇ ਦੇ ਤਮਗੇ ਜਿੱਤ ਕੇ ਜ਼ਿਲ੍ਹਾ ਕਪੂਰਥਲਾ ਦੀ ਝੋਲੀ ਵਿੱਚ ਪਾਉਣਗੇ।