ਯੂਥ ਫੈਸਟੀਵਲ ’ਚ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ ਯੂਥ ਫੈਸਟੀਵਲ ’ਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 12 Nov 2026 09:04 PM (IST)
Updated Date: Thu, 12 Nov 2026 09:06 PM (IST)
ਵਿਦਿਆਰਥੀਆਂ ਨੇ ਜਿੱਤੇ ਪੰਜ ਇਨਾਮ ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ ਆਪਣੀ ਕਲਾ, ਸਿਰਜਣਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨਾਲ ਕਾਲਜ ਨੇ ਯੂਥ ਫੈਸਟੀਵਲ ਵਿੱਚ ਆਪਣੀ ਵਿਸ਼ੇਸ਼ ਪਛਾਣ ਦਰਜ ਕਰਵਾਈ। ਯੂਥ ਫੈਸਟੀਵਲ ਦੌਰਾਨ ਮਹਿੰਦੀ ਮੁਕਾਬਲੇ ਵਿੱਚ ਪਵਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ। ਇਸੇ ਤਰ੍ਹਾਂ ਫੁਲਕਾਰੀ ਮੁਕਾਬਲੇ ਵਿੱਚ ਨਵਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਗਰੇਜ਼ੀ ਡਿਬੇਟ ਮੁਕਾਬਲੇ ਵਿੱਚ ਅਮਨਦੀਪ ਕੌਰ ਤੇ ਐਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਰਮਨਜੀਤ ਕੌਰ ਤੇ ਕਲੇਅ ਮਾਡਲਿੰਗ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਨੇ ਤੀਜਾ-ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹਨ। ਪ੍ਰਿੰਸੀਪਲ ਡਾ. ਖਹਿਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ।