ਤੇਜ਼ ਰਫਤਾਰ ਬੱਸ ਦੀ ਟਿੱਪਰ ਨਾਲ ਟੱਕਰ, ਡਰਾਈਵਰ ਜ਼ਖ਼ਮੀ
ਸੰਵਾਦ ਸਹਿਯੋਗੀ, ਜਾਗਰਣ ਫਗਵਾੜਾ :
Publish Date: Sat, 27 Dec 2025 10:23 PM (IST)
Updated Date: Sat, 27 Dec 2025 10:25 PM (IST)
ਫਗਵਾੜਾ : ਜਲੰਧਰ-ਫਗਵਾੜਾ ਹਾਈਵੇ ’ਤੇ ਵੇਈਂ ਪੁਲ ਦੇ ਨੇੜੇ ਇਕ ਤੇਜ਼ ਰਫਤਾਰ ਬੱਸ ਤੇ ਟਿੱਪਰ ਦੀ ਟੱਕਰ ’ਚ ਬੱਸ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਯਾਤਰੀਆਂ ਦਾ ਬਚਾਅ ਰਿਹਾ। ਜਲੰਧਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾ ਰਹੇ ਟਿੱਪਰ ਚਾਲਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਚਹੇੜੂ ਵੇਈਂ ਪੁਲ ਤੋਂ ਪਿੱਛੇ ਜਲੰਧਰ ਤੋਂ ਫਗਵਾੜਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਇਸ ਹਾਦਸੇ ’ਚ ਬੱਸ ਨੁਕਸਾਨੀ ਗਈ। ਮੌਕੇ ’ਤੇ ਮੌਜੂਦ ਸੜਕ ਸੁਰੱਖਿਆ ਫੋਰਸ ਟੀਮ ਦੇ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੀ ਜਲੰਧਰ ਤੋਂ ਫਗਵਾੜਾ ਜਾ ਰਹੀ ਇਕ ਤੇਜ਼ ਰਫਤਾਰ ਬੱਸ ਨੇ ਅੱਗੇ ਚੱਲ ਰਹੇ ਟਿੱਪਰ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਕਾਰਨ ਬੱਸ ਚਾਲਕ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ।