--1 ਮਾਰਚ ਨੂੰ ਗੁਰਦੁਆਰਾ

--1 ਮਾਰਚ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਈ ਜਾਵੇਗੀ ਪੈਦਲ ਯਾਤਰਾ : ਬਲਵਿੰਦਰ ਸਿੰਘ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 16ਵੀਂ ਮਹਾਨ ਪੈਦਲ ਯਾਤਰਾ ਸਬੰਧੀ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਸਾਧ ਸੰਗਤ, ਮੁਹੱਲਾ ਕਿਲੇਵਾਲਾ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 1 ਮਾਰਚ, ਦਿਨ ਐਤਵਾਰ ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਸਾਧ ਸੰਗਤ, ਮੁਹੱਲਾ ਕਿਲ੍ਹੇਵਾਲਾ, ਨਜ਼ਦੀਕ ਬਾਬਾ ਤੇਲੂ ਜੀ ਦੀ ਕੁਟੀਆ ਕਪੂਰਥਲਾ ਤੋਂ ਮਹਾਨ ਪੈਦਲ ਯਾਤਰਾ ਆਰੰਭ ਹੋਵੇਗੀ, ਜੋ ਕਿ ਨਵਾਂ ਪਿੰਡ ਭੱਠੇ, ਪ੍ਰਵੇਜ਼ ਨਗਰ, ਖੀਰਾਂਵਾਲੀ, ਉੱਚਾ, ਫੱਤੂਢੀਂਗਾ ਤੇ ਮੁੰਡੀ ਮੋਡ਼ ਤੋਂ ਹੁੰਦਿਆਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਮਾਪਤ ਹੋਵੇਗੀ। ਰਸਤੇ ਵਿਚ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਸੰਗਤਾਂ ਸੁਆਗਤੀ ਗੇਟ ਬਣਾ ਕੇ, ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕਰਨਗੀਆਂ। ਮੀਟਿੰਗ ਦੌਰਾਨ ਧਾਰਮਿਕ ਆਗੂਆਂ ਵੱਲੋਂ ਸੁਚਾਰੂ ਸੁਝਾਅ ਵੀ ਦਿੱਤੇ ਗਏ ਤੇ ਸਮਾਗਮਾਂ ਸਬੰਧੀ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਬਟਾਲਵੀ ਨੇ ਕਿਹਾ ਕਿ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 26 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 28 ਫਰਵਰੀ ਸ਼ਨੀਵਾਰ ਸਵੇਰੇ 7 ਵਜੇ ਗੁਰਦੁਆਰਾ ਸਾਹਿਬ ਵਿਖੇ ਪੈਣਗੇ, ਜਿਸ ਵਿਚ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਮਹੰਤ ਮਹਾਤਮਾ ਮੁਨੀ ਜੀ, ਸੰਤ ਬਾਬਾ ਲੀਡਰ ਸਿੰਘ ਜੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਮੀਟਿੰਗ ਦੌਰਾਨ ਭਾਈ ਜਸਮੇਲ ਸਿੰਘ, ਇੰਦਰਜੀਤ ਸਿੰਘ ਸੋਢੀ, ਧਾਰਮਿਕ ਆਗੂ ਜਸਪਾਲ ਸਿੰਘ ਖੁਰਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਭਾਈ ਵਰਿਆਮ ਸਿੰਘ ਕਪੂਰ, ਲਖਬੀਰ ਸਿੰਘ ਸ਼ਾਹੀ ਨੇ ਵੀ ਸੰਬੋਧਨ ਕੀਤਾ ਤੇ ਸਮੂਹ ਸੰਗਤਾਂ ਨੂੰ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਇਸ ਮੌਕੇ ਜਸਬੀਰ ਸਿੰਘ, ਗੁਰਵਿੰਦਰ ਸਿੰਘ, ਸਵਰਨ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਮੇਜ ਸਿੰਘ, ਜੋਧ ਸਿੰਘ, ਗਗਨਦੀਪ ਸਿੰਘ, ਸਿੰਘ ਮਨਜੀਤ ਸਿੰਘ, ਜਸਪ੍ਰੀਤ ਸਿੰਘ ਮਲਕੀਤ ਸਿੰਘ, ਭਾਈ ਰਣਜੀਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ, ਨਰਿੰਦਰ ਸਿੰਘ, ਸਵਰਨ ਸਿੰਘ, ਰਛਪਾਲ ਸਿੰਘ, ਗੁਰਨਾਮ ਸਿੰਘ , ਲਖਵਿੰਦਰ ਸਿੰਘ ਘੁੰਮਣ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।