ਚਿੱਤਰਕਾਰ ਰਾਣਾ ਦੀ ਪੇਂਟਿੰਗ ਗੁਰਦੁਆਰਾ ਸਾਹਿਬ ਲਈ ਭੇਟ ਮਾਤਾ ਖੀਵੀ ਜੀ ਦੀ ਪੇਂਟਿੰਗ ਫਰਿਜ਼ਨੋ ਦੇ ਗੁਰਦੁਆਰਾ ਸਾਹਿਬ ਲਈ ਭੇਟ
Publish Date: Sat, 28 Nov 2026 07:00 PM (IST)
Updated Date: Sat, 28 Nov 2026 07:01 PM (IST)
ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ ਪੇਂਟਿੰਗ ਲੈਣ ਪਿੰਡ ਡਡਵਿੰਡੀ ਪਹੁੰਚੇ ਭੋਲਾ ਸਿੰਘ ਫੌਜਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰ ਕੀਤੀ ਗਈ ਪੇਂਟਿੰਗ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪ੍ਰਸਿੱਧ ਚਿੱਤਰਕਾਰ ਰਣਜੀਤ ਸਿੰਘ ਰਾਣਾ ਡਡਵਿੰਡੀ ਵੱਲੋਂ ਤਿਆਰ ਕੀਤੀ ਗਈ ਬਾਬਾ ਬੁੱਢਾ ਸਾਹਿਬ ਜੀ ਤੇ ਮਾਤਾ ਖੀਵੀ ਜੀ ਦੀ ਸੁੰਦਰ ਪੇਂਟਿੰਗ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਫਰਿਜ਼ਨੋ ਸਥਿਤ ਗੁਰਦੁਆਰਾ ਸਾਹਿਬ ਲਈ ਵਿਸ਼ੇਸ਼ ਤੌਰ ’ਤੇ ਭੇਟ ਕੀਤੀ ਗਈ। ਇਸ ਪੇਂਟਿੰਗ ਨੂੰ ਲੈਣ ਲਈ ਅਮਰੀਕਾ ਤੋਂ ਭੋਲਾ ਸਿੰਘ ਵਿਸ਼ੇਸ਼ ਤੌਰ ’ਤੇ ਪਿੰਡ ਡਡਵਿੰਡੀ ਵਿਖੇ ਪਹੁੰਚੇ। ਇਹ ਪੇਂਟਿੰਗ ਫੌਜਾ ਸਿੰਘ ਪਿੰਡ ਡੱਲਾ ਸਾਹਿਬ, ਪ੍ਰਸਿੱਧ ਢਾਡੀ ਤੇ ਕਥਾਵਾਚਕ, ਜੋ ਮੌਜੂਦਾ ਸਮੇਂ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਫਰਿਜ਼ਨੋ, ਕੈਲੀਫੋਰਨੀਆ, ਯੂਐੱਸਏ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾ ਰਹੇ ਹਨ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰ ਕੀਤੀ ਗਈ ਹੈ। ਇਸ ਮੌਕੇ ਪ੍ਰਸਿੱਧ ਚਿੱਤਰਕਾਰ ਰਣਜੀਤ ਸਿੰਘ ਰਾਣਾ ਡਡਵਿੰਡੀ ਨੇ ਪੰਜਾਬੀ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਫੌਜਾ ਸਿੰਘ ਵੱਲੋਂ ਉਨ੍ਹਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਤੇ ਮਾਤਾ ਖੀਵੀ ਜੀ ਦੀ ਪੇਂਟਿੰਗ ਤਿਆਰ ਕਰਨ ਦੀ ਸੇਵਾ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਭੋਲਾ ਸਿੰਘ, ਜੋ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਰਹਿਣ ਵਾਲੇ ਹਨ ਤੇ ਮੌਜੂਦਾ ਸਮੇਂ ਫਰਿਜ਼ਨੋ, ਕੈਲੀਫੋਰਨੀਆ ਵਿਖੇ ਰਹਿ ਰਹੇ ਹਨ, ਵਿਸ਼ੇਸ਼ ਤੌਰ ’ਤੇ ਇਹ ਪੇਂਟਿੰਗ ਪ੍ਰਾਪਤ ਕਰਨ ਲਈ ਪਿੰਡ ਡਡਵਿੰਡੀ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਇਹ ਪੇਂਟਿੰਗ ਭੋਲਾ ਸਿੰਘ ਦੇ ਸਪੁਰਦ ਕਰਦਿਆਂ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਸੁਭਾਗ ਬਖ਼ਸ਼ਿਆ। ਇਸ ਮੌਕੇ ਬੀਬੀ ਜਸਵੀਰ ਕੌਰ ਪ੍ਰਧਾਨ ਸ਼੍ਰੀ ਗੁਰੂ ਰਾਮਦਾਸ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ, ਸੁਖਵਿੰਦਰ ਸਿੰਘ ਡਡਵਿੰਡੀ, ਅਸਗਰ ਇਕਬਾਲ, ਦਿਲਜੋਤ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।