ਫਗਵਾੜਾ ਦੇ ਪੰਡਿਤ ਰਾਹੁਲ ਸ਼ਾਸਤਰੀ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤ
ਫਗਵਾੜਾ ਦੇ ਪੰਡਿਤ ਰਾਹੁਲ ਸ਼ਾਸਤਰੀ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤ
Publish Date: Tue, 17 Mar 2026 06:45 PM (IST)
Updated Date: Tue, 17 Mar 2026 06:49 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜੋਤਿਸ਼ ਪ੍ਰਾਂਗਣ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ‘ਊਰਜਾ ਸਨਮਾਨ ਸਮਾਗਮ’ ਦੌਰਾਨ ਫਗਵਾੜਾ ਦੇ ਪ੍ਰਸਿੱਧ ਤੇ ਨੌਜਵਾਨ ਜੋਤਸ਼ੀ ਤੇ ਵਾਸਤੂ ਮਾਹਰ ਪੰਡਿਤ ਰਾਹੁਲ ਸ਼ਾਸਤਰੀ ਨੂੰ ਜੋਤਿਸ਼ ਪ੍ਰਤੀ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਪੰਡਿਤ ਰਾਹੁਲ ਸ਼ਾਸਤਰੀ ਨੇ ਦੱਸਿਆ ਕਿ ਜੋਤਿਸ਼ ਪ੍ਰਾਂਗਣ ਵੱਲੋਂ ਸੰਸਥਾਪਕ ਪੂਨਮ ਸ਼ਰਮਾ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਹੋਟਲ ਪਾਰਕ ਵਿਊ ਵਿਖੇ ਇਸ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਦੇਸ਼ ਭਰ ਦੇ ਵਿਦਵਾਨਾਂ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਅਧਿਆਤਮਿਕਤਾ, ਗਿਆਨ ਅਤੇ ਸੱਭਿਆਚਾਰ ਦਾ ਸੁੰਦਰ ਸੰਗਮ ਦੇਖਣ ਨੂੰ ਮਿਲਿਆ। ਦੇਸ਼ ਦੇ ਵੱਖ-ਵੱਖ ਰਾਜਾਂ ਦੇ ਵਿਦਵਾਨਾਂ ਨੇ ਜੋਤਿਸ਼ ਅਤੇ ਧਰਮ ਦੇ ਸਮਾਜਿਕ ਮਹੱਤਵ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਪੰਡਿਤ ਰਾਹੁਲ ਸ਼ਾਸਤਰੀ ਨੇ ਮਾਨਯੋਗ ਰਾਜਪਾਲ ਵੱਲੋਂ ਸਨਮਾਨਿਤ ਹੋਣ ਨੂੰ ਲੈ ਕੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਜੋਤਿਸ਼ ਨਾ ਸਿਰਫ਼ ਭਵਿੱਖ ਨੂੰ ਜਾਣਨ ਦਾ ਸਾਧਨ ਹੈ, ਸਗੋਂ ਇਕ ਵਿਗਿਆਨ ਵੀ ਹੈ ਜੋ ਜੀਵਨ ਨੂੰ ਸਹੀ ਦਿਸ਼ਾ ਵਿਚ ਮੋੜਨ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਨੇ ਇਸ ਸਨਮਾਨ ਲਈ ਪ੍ਰਬੰਧਕਾਂ ਤੇ ਰਾਜਪਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।