ਪੰਡਿਤ ਰਾਜੇਸ਼ ਭਾਰਗਵ ਭਾਜਪਾ ’ਚ ਹੋਏ ਸ਼ਾਮਲ : ਪ੍ਰਦੀਪ ਪੰਡਿਤ ਰਾਜੇਸ਼ ਭਾਰਗਵ ਭਾਜਪਾ ’ਚ ਹੋਏ ਸ਼ਾਮਲ, ਪ੍ਰਦੀਪ ਠਾਕੁਰ ਨੇ ਕੀਤਾ ਸਨਮਾਨਿਤ
Publish Date: Thu, 22 Oct 2026 10:17 PM (IST)
Updated Date: Thu, 22 Oct 2026 10:18 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਨਵਨਿਯੁਕਤ ਮੰਡਲ-1 ਦੇ ਪ੍ਰਧਾਨ ਪ੍ਰਦੀਪ ਠਾਕੁਰ ਵੱਲੋਂ ਆਪਣੀ ਨਿਯੁਕਤੀ ਦੇ ਬਾਅਦ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਮੋਦੀ ਸਰਕਾਰ ਤੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਲਗਾਤਾਰ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੁਹਿੰਮ ਦੇ ਤਹਿਤ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ, ਜਦੋਂ ਸ਼ਹਿਰ ਦੇ ਸਮਾਜ ਸੇਵਕ ਪੰਡਿਤ ਰਾਜੇਸ਼ ਭਾਰਗਵ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਇਸ ਮੌਕੇ ਭਾਜਪਾ ਮੰਡਲ-1 ਦੇ ਪ੍ਰਧਾਨ ਪ੍ਰਦੀਪ ਠਾਕੁਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪੰਡਿਤ ਰਾਜੇਸ਼ ਭਾਰਗਵ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਹਰ ਮਿਹਨਤੀ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਕਪੂਰਥਲਾ ਵਿੱਚ ਭਾਜਪਾ ਦਾ ਪਰਿਵਾਰ ਦਿਨ-ਬ-ਦਿਨ ਲਗਾਤਾਰ ਵਧ ਰਿਹਾ ਹੈ ਤੇ ਆਮ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਪ੍ਰਦੀਪ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਇਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਦੇਸ਼ ਦੀ ਤਰੱਕੀ ਤੇ ਲੋਕ ਸੇਵਾ ਲਈ ਸਮਰਪਿਤ ਇਕ ਮਜ਼ਬੂਤ ਵਿਚਾਰਧਾਰਾ ਹੈ। ਪ੍ਰਦੀਪ ਠਾਕੁਰ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸ਼ਟਰਵਾਦ ਤੇ ਅਪਰਾਧਿਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿੱਚ ਵਿਕਾਸ ਤੇ ਸੁਰੱਖਿਆ ਦੇ ਮਾਹੌਲ ਨੂੰ ਬਿਹਤਰ ਬਣਾਉਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਸਮੇਤ ਲੋਕਾਂ ਦਾ ਭਾਜਪਾ ਪ੍ਰਤੀ ਸਮਰਥਨ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਜੋ ਕਦੇ ਦੇਸ਼ ਦਾ ਮੋਹਰੀ ਸੂਬਾ ਸੀ, ਹਰ ਖੇਤਰ ਵਿੱਚ ਲਗਾਤਾਰ ਪੱਛੜ ਰਿਹਾ ਹੈ। ਲੋਕ ਬੇਰੁਜ਼ਗਾਰੀ, ਕਰਜ਼ੇ ਤੇ ਨਸ਼ੇ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕਮਜ਼ੋਰ ਆਰਥਿਕ ਸਥਿਤੀ ਕਾਰਨ, ਸੂਬਾ ਸਰਕਾਰ ਕੇਂਦਰੀ ਯੋਜਨਾਵਾਂ ਨੂੰ ਵੀ ਲਾਗੂ ਕਰਨ ਦੇ ਯੋਗ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਮੁੜ ਖੜਾ ਕਰਨ ਲਈ ਭਾਜਪਾ ਹੀ ਇੱਕੋ-ਇੱਕ ਬਦਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਇਆਂ ਸਾਢੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਪਰ (ਦਾਅਵਿਆਂ ਅਨੁਸਾਰ) ਨਸ਼ੇ ਜਿਉਂ ਦੇ ਤਿਉਂ ਵਿਕ ਰਹੇ ਹਨ, ਜਿਸ ਸਬੰਧੀ ਕਈ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤੇ ਕਈ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਨੇ ਵੀ ਇਸ ’ਤੇ ਮੋਹਰ ਲਗਾਈ ਹੈ ਪਰ ਹੁਣ ਤਿੰਨ ਵਿਅਕਤੀਆਂ ਦੀ ਨਸ਼ੇ ਖਿਲਾਫ਼ ਲੜਦਿਆਂ ਮੌਤਾਂ ਹੋਣ ਕਾਰਨ ਇਹ ਮੁੱਦਾ ਹੋਰ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੋ ਗਿਆ ਹੈ।