ਮਾਪੇ-ਅਧਿਆਪਕ ਮਿਲਣੀ ਕਰਵਾਈ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ
Publish Date: Sat, 17 Oct 2026 07:04 PM (IST)
Updated Date: Sat, 17 Oct 2026 07:06 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪਹਿਲੀ ਟਰਮ ਦੇ ਨਤੀਜੇ ਐਲਾਨੇ ਗਏ। ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਸਦਕਾ ਸਕੂਲ ਦਾ ਨਤੀਜਾ 100% ਰਿਹਾ। ਇਸ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਅਕਾਦਮਿਕ ਪ੍ਰਦਰਸ਼ਨ ਤੇ ਸਕੂਲ ਵਿੱਚ ਉਨ੍ਹਾਂ ਦੀ ਪ੍ਰਗਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਨੂੰ ਬੱਚਿਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਲਿਆਉਣ ਲਈ ਵੀ ਸੁਝਾਅ ਦਿੱਤੇ ਗਏ। ਇਸ ਦੌਰਾਨ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੇਕਟਰ ਸਕੂਲ ਇੰਜ. ਹਰਨਿਆਮਤ ਕੌਰ ਤੇ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਹੱਤਵ ਦਿੱਤਾ ਗਿਆ। ਅੰਤ ਵਿੱਚ ਅਦਾਰੇ ਵੱਲੋਂ ਮਾਪਿਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਮਿਲ ਕੇ ਯਤਨ ਕਰਨ ਸਬੰਧੀ ਜ਼ੋਰ ਦਿੱਤਾ ਗਿਆ।