ਸਕੂਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਕਾਲ ਗਲੈਕਸੀ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Thu, 10 Sep 2026 09:01 PM (IST)
Updated Date: Thu, 10 Sep 2026 09:01 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪ੍ਰਿੰਸੀਪਲ ਮੋਨਾ ਘਈ (ਸੀਨੀਅਰ ਵਿੰਗ) ਤੇ ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਦੇ ਸਾਂਝੇ ਸਹਿਯੋਗ ਨਾਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਤੇ ਅਧਿਆਪਕ ਸਾਹਿਬਾਨ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਪਾਠ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਤੇ ਸਰਬੱਤ ਦੇ ਭਲੇ ਲਈ ਅਰਦਾਸ ਹੋਈ। ਇਸਦੇ ਨਾਲ਼ ਹੀ ਸਕੂਲ ਦੀਆਂ ਛਮਾਹੀ ਪ੍ਰੀਖਿਆਵਾਂ (ਮਿਡ ਟਰਮ) ਲਈ ਵਿਦਿਆਰਥੀਆਂ ਨੇ ਮਨ ਲਗਾ ਕੇ ਪੜ੍ਹਨ ਤੇ ਇਮਾਨਦਾਰੀ ਨਾਲ਼ ਪ੍ਰੀਖਿਆਵਾਂ ਦੇਣ ਲਈ ਪ੍ਰਣ ਵੀ ਲਿਆ। ਪ੍ਰਿੰਸੀਪਲ ਮੋਨਾ ਘਈ ਵੱਲੋਂ ਸ਼੍ਰੀ ਗੁਰੂ ਗ੍ਰੰਥ ਵੱਲੋਂ ਦਿੱਤੇ ਗਏ ਸਮੁੱਚੀ ਮਾਨਵਤਾ ਤੇ ਸਾਂਝੀਵਾਲਤਾ ਦੇ ਸੁਨੇਹੇ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ। ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਧਿਆਤਮਕ ਪੱਖੋਂ ਵਿਕਾਸ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਪ੍ਰਿੰਸੀਪਲ ਗਗਨਦੀਪ ਕੌਰ (ਅਕਾਲ ਅਕੈਡਮੀ ਇੰਟਰਨੈਸ਼ਨਲ) ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਤੇ ਸਟਾਫ ਮੈਂਬਰ ਵੀ ਮੌਜੂਦ ਰਹੇ।