ਪੱਤਰ ਪ੍ਰਰੇਰਕ, ਫਗਵਾੜਾ : ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪਰਮਿੰਦਰ ਸਿੰਘ ਸਨੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੀਤ ਪ੍ਰਧਾਨ ਬਲਾਕ ਫਗਵਾੜਾ (ਦਿਹਾਤੀ) ਨਿਯੁਕਤ ਕੀਤਾ ਹੈ ਜਦਕਿ ਜਸਵੀਰ ਸਿੰਘ ਕਾਲਾ ਨੂੰ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਵਲੋਂ ਦਿੱਤੇ ਗਏ ਅਤੇ ਸਿਰੋਪੇ ਪਾ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਫਗਵਾੜਾ ਵਿਧਾਨ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਦੀ ਤਿਆਰੀ ਕਰਨ ਲਈ ਪ੍ਰਰੇਰਿਆ ਅਤੇ ਕਿਹਾ ਕਿ ਫਗਵਾੜਾ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਤਾਂ ਜੋ ਜ਼ਿਮਨੀ ਚੋਣ ਨੂੰ ਭਾਰੀ ਵੋਟਾਂ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਇਆ ਜਾ ਸਕੇ। ਇਸ ਮੌਕੇ ਅੰਮਿ੍ਤਪਾਲ ਸਿੰਘ ਰਵੀ ਸਰਪੰਚ ਰਾਵਲਪਿੰਡੀ, ਦਵਿੰਦਰ ਸਿੰਘ ਸਰਪੰਚ ਰਾਮਪੁਰ ਖਲਿਆਣ, ਵਿੱਕੀ ਰਾਣੀਪੁਰ, ਪੰਚਾਇਤ ਮੈਂਬਰ ਚੁੰਨੀ ਲਾਲ ਨਿੱਕਾ, ਸੰਦੀਪ ਰਾਵਲਪਿੰਡੀ, ਤਰਲੋਚਨ ਸਿੰਘ, ਬਹਾਦਰ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਬੋਬੀ, ਸੁਰਿੰਦਰਜੀਤ ਸਿੰਘ ਸੋਨਾ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਹਨੀ ਆਦਿ ਹਾਜ਼ਰ ਸਨ।