ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਮਿਲੇਗਾ ਹੁਲਾਰਾ : ਭਾਰਦਵਾਜ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਮਿਲੇਗਾ ਹੋਰ ਹੁਲਾਰਾ-ਨਰੇਸ਼ ਭਾਰਦਵਾਜ
Publish Date: Tue, 20 Oct 2026 06:43 PM (IST)
Updated Date: Tue, 20 Oct 2026 06:45 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਜਲੰਧਰ ਕੈਂਟ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਗਟ ਸਿੰਘ ਨੂੰ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਵਿਧਾਨ ਸਭਾ ਹਲਕਾ ਫਗਵਾੜਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਇਨ੍ਹਾਂ ਨੂੰ ਪਾਰਟੀ ਦੇ ਪੱਧਰ ’ਤੇ ਉਠਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਦੇ ਨਾਲ ਹੀ ਫਗਵਾੜਾ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਪਾਰਟੀ ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਣ ਤੇ ਲੋਕਾਂ ਦੀਆਂ ਮੰਗਾਂ ’ਤੇ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ਰਾਹੀਂ ਉਜਾਗਰ ਕਰਨ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਆਗੂਆਂ ਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਰਗੇ ਅਹਿਮ ਵਿਸ਼ਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਦੋਵਾਂ ਆਗੂਆਂ ਨੇ ਹਲਕਾ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਸਬੰਧੀ ਨਰੇਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ, ਇਕਜੁੱਟਤਾ ਤੇ ਸਮਰਪਣ ਦੀ ਭਾਵਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਦੇ ਸੁਝਾਵਾਂ ਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਉਚਿਤ ਮਹੱਤਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਤੇ ਸੂਬੇ ਭਰ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਮੁਲਾਕਾਤ ਪੰਜਾਬ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਤੇ ਫਗਵਾੜਾ ਹਲਕੇ ਦੇ ਪਾਰਟੀ ਆਗੂਆਂ ਵਿਚਕਾਰ ਆਪਸੀ ਤਾਲਮੇਲ, ਹਲਕੇ ਨਾਲ ਜੁੜੇ ਮੁੱਦਿਆਂ ਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਬਾਰੇ ਵਿਚਾਰ-ਵਟਾਂਦਰੇ ਦੇ ਪੱਖੋਂ ਅਹਿਮ ਰਹੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਰਮਾਨੀ, ਰਿਟਾ. ਐੱਸਪੀ ਪਰਮਜੀਤ ਸਿੰਘ, ਬੰਟੀ ਸ਼ਰਮਾ ਤੇ ਪਰਗਟ ਸਿੰਘ ਸਮਰਾ ਹਾਜ਼ਰ ਸਨ।