ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ
ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ ਹੋਈ
Publish Date: Fri, 21 Nov 2025 08:04 PM (IST)
Updated Date: Fri, 21 Nov 2025 08:04 PM (IST)

ਚੰਨਪ੍ਰੀਤ ਸਿੰਘ ਕੰਗ. ਪੰਜਾਬੀ ਜਾਗਰਣ ਨਡਾਲਾ : ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮਹੱਤਵਪੂਰਨ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਗੰਭੀਰ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਕੇਂਦਰ ਅਤੇ ਗੁਆਂਢੀ ਸੂਬਿਆਂ ਨਾਲੋਂ 16 ਫ਼ੀਸਦੀ ਘੱਟ ਮਹਿੰਗਾਈ ਭੱਤਾ ਦੇ ਰਹੀ ਹੈ, ਜਿਸ ਨਾਲ ਪੈਨਸ਼ਨਰ ਬਹੁਤ ਪ੍ਰਭਾਵਿਤ ਹੋ ਰਹੇ ਹਨ। ਇਸ ਤੋਂ ਇਲਾਵਾ ਪੈਨਸ਼ਨਰਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ 2.59 ਗੁਣਾਂਕ ਲਾਗੂ ਕਰਨ ਤੇ ਕੋਈ ਕਾਰਵਾਈ ਨਹੀਂ ਕੀਤੀ, ਨਾਹ ਹੀ ਪੁਰਾਣੀ ਪੈਨਸ਼ਨ ਸਬੰਧੀ ਆਪਣੇ ਹੀ ਫ਼ੈਸਲੇ ਦੀ ਨੋਟੀਫਿਕੇਸ਼ਨ ਜਾਰੀ ਕੀਤੀ। ਉੱਪਰੋਂ, ਸਰਕਾਰ ਵੱਲੋਂ 200 ਰੁਪਏ ਜਜੀਆ ਵਿਕਾਸ ਟੈਕਸ ਉਗਰਾਹਿਆ ਜਾ ਰਿਹਾ ਹੈ, ਜਿਸ ਦਾ ਸੰਗਠਨ ਵੱਲੋਂ ਤਿੱਖਾ ਵਿਰੋਧ ਕੀਤਿਆ ਗਿਆ। ਇਸ ਮੌਕੇ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਨੇ ਦਸੰਬਰ ਮਹੀਨੇ ਤਕ ਉਨ੍ਹਾਂ ਦੀਆਂ ਮੁੱਖ ਮੰਗਾਂ ਨਾ ਮੰਨੀਆਂ, ਤਾਂ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਵੀ ਮੰਗਾਂ ਅਣਸੁਣੀਆਂ ਰਹੀਆਂ ਤਾਂ ਪੈਨਸ਼ਨਰਾਂ ਨੇ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਤਰ੍ਹਾਂ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ। ਇਸ ਮੌਕੇ ਲਖਬੀਰ ਸਿੰਘ, ਕਰਮ ਸਿੰਘ, ਨਾਨਕ ਚੰਦ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਸਾਹੀ, ਜਾਪ ਸਿੰਘ, ਕਸ਼ਮੀਰ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ ਤੂਰ ਅਤੇ ਜਸਵੰਤ ਵਿਰਲੀ ਸਮੇਤ ਕਈ ਮੈਂਬਰ ਸ਼ਾਮਲ ਸਨ।