ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ 15 ਨੂੰ
ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ 15 ਫਰਵਰੀ ਨੂੰ, ਨਵੀਂ ਚੋਣ ਹੋਵੇਗੀ
Publish Date: Thu, 12 Feb 2026 09:32 PM (IST)
Updated Date: Thu, 12 Feb 2026 09:35 PM (IST)
ਕੰਗ ਪੰਜਾਬੀ ਜਾਗਰਣ ਨਡਾਲਾ : ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ 15 ਫਰਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਰਵਾਈ ਜਾਵੇਗੀ। ਇਸ ਮੀਟਿੰਗ ਦੀ ਵਿਸ਼ੇਸ਼ਤਾ ਇਹ ਰਹੇਗੀ ਕਿ ਇਸ ਦੌਰਾਨ ਬਲਾਕ ਭੁਲੱਥ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕਰਵਾਈ ਜਾਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਗੁਰਬਚਨ ਸਿੰਘ ਚੀਮਾ, ਜਨਰਲ ਸਕੱਤਰ ਮੱਖਣ ਸਿੰਘ ਭੁਲੱਥ ਤੇ ਪ੍ਰੈੱਸ ਸਕੱਤਰ ਜਸਵੰਤ ਵਿਰਲੀ ਵੱਲੋਂ ਸਾਰੇ ਮੈਂਬਰਾਂ ਤੇ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਮੀਟਿੰਗ ਵਿਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸੰਸਥਾ ਦੀ ਭਵਿੱਖੀ ਰਣਨੀਤੀ ਤੇ ਨਵੇਂ ਨੇਤਾਵਾਂ ਦੀ ਚੋਣ ਲਈ ਮਹੱਤਵਪੂਰਨ ਹੈ, ਇਸ ਲਈ ਸਾਰੇ ਸਾਥੀ ਆਪਣੇ ਸਹਿਯੋਗ ਨਾਲ ਮੀਟਿੰਗ ਨੂੰ ਕਾਮਯਾਬ ਬਣਾਉਣ।