ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਪੈਨਸ਼ਨਰਾਂ ਨੇ ਪੰਜਾਬ ਜੇਲ੍ਹ ਵੈਲਫੇਅਰ ਐਸੋਸੀਏਸ਼ਨ ਦੀਆਂ ਵੱਖ ਵੱਖ ਯੂਨਿਟਾ ਦੇ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Publish Date: Mon, 16 Nov 2026 07:24 PM (IST)
Updated Date: Mon, 16 Nov 2026 07:24 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸੰਗਰੂਰ ਵਿਖੇ 14 ਨਵੰਬਰ ਤੋਂ ਲੱਗੇ ਪੱਕੇ ਧਰਨੇ ਵਿੱਚ ਪੰਜਾਬ ਜੇਲ੍ਹ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਹੇਸ਼ ਲਾਲ ਅੱਤਰੀ, ਮੀਤ ਪ੍ਰਧਾਨ ਨਿਰਮਲ ਸਿੰਘ ਗਿੱਲ, ਸਰਕਲ ਪ੍ਰਧਾਨ ਹਰਦੀਪ ਸਿੰਘ ਵਾਲੀਆ, ਸਕੱਤਰ ਸਿੰਘ, ਯੂਨਿਟ ਕਪੂਰਥਲਾ ਦੇ ਪ੍ਰਧਾਨ ਸ਼ਸ਼ੀ ਪਾਲ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ, ਜਨਰਲ ਸਕੱਤਰ ਹਰਜਿੰਦਰ ਸਿੰਘ ਨਾਭਾ, ਮੀਤ ਪ੍ਰਧਾਨ ਕੇਵਲ ਸਿੰਘ, ਪ੍ਰੈੱਸ ਸਕੱਤਰ ਰਾਜ ਕੁਮਾਰ, ਸਹਾਇਕ ਵਿੱਤ ਸਕੱਤਰ ਜਰਨੈਲ ਸਿੰਘ, ਯੂਨਿਟ ਮੈਂਬਰ ਬਲਦੇਵ ਸਿੰਘ ਚਾਹਲ, ਕੁਲਵੰਤ ਸਿੰਘ, ਕਪੂਰਥਲਾ ਲਖਵੀਰ ਸਿੰਘ, ਜਸਵਿੰਦਰ ਕੁਮਾਰ, ਸਤੀਸ਼ ਕੁਮਾਰ, ਕੁਲਵੰਤ ਸਿੰਘ ਵਡਾਲੀ, ਬਿੱਕਰਜੀਤ ਸਿੰਘ ਬੱਲ, ਗੁਰਮੱਖ ਸਿੰਘ, ਨਾਗਿੰਦਰ ਸਿੰਘ, ਪਲਵਿੰਦਰ, ਹਰਜਿੰਦਰ ਸਿੰਘ ਪ੍ਰਵੇਜ਼ ਨਗਰ, ਸਤਨਾਮ ਸਿੰਘ, ਲਹਿਰਕਾ ਕੁਮਾਰ, ਕਸ਼ਮੀਰ ਸਿੰਘ, ਬਲਜੀਤ ਸਿੰਘ, ਯੂਨਿਟ ਸ੍ਰੀ ਅਮ੍ਰਿੰਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ ਦੇ ਪੈਨਸ਼ਨਰਾਂ ਨੇ ਪੰਜਾਬ ਜੇਲ੍ਹ ਵੈੱਲਫੇਅਰ ਐਸੋਸੀਏਸ਼ਨ ਦੀਆਂ ਵੱਖ-ਵੱਖ ਯੂਨਿਟਾਂ ਨਾਲ ਮਿਲ ਕੇ ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਵਿੱਚ ਆਪਣੇ ਸਾਥੀਆਂ ਨੂੰ ਵੱਡੀ ਗਿਣਤੀ ਵਿੱਚ ਨਾਲ ਲੈ ਕੇ ਸ਼ਾਮਲ ਹੋਏ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੰਗਰੂਰ ਕੋਰਟ ਕੰਪਲੈਕਸ ਤੋਂ ਰੋਸ ਮਾਰਚ ਕਰਦੇ ਹੋਏ ਬਰਨਾਲਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਬਰਨਾਲਾ ਚੌਕ ਵਿੱਚ ਲੱਗਭਗ 30 ਮਿੰਟ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਦੇ ਹੋਏ ਪੰਜਾਬ ਸਰਕਾਰ ਦੇ ਮੁਰਦਾਬਾਦ ਦੇ ਨਾਅਰੇ ਲਗਾ ਕੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਤੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਹਰਾ ਕੇ ਅਲਵਿਦਾ ਕੀਤਾ ਜਾਵੇ। ਸੂਬਾ ਜਨਰਲ ਸਕੱਤਰ ਕਸ਼ਮੀਰ ਸਿੰਘ ਥਿੰਦ ਵੱਲੋਂ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਆਉਣ ਵਾਲੇ ਸਮੇਂ ਵਿਚ ਸੰਘਰਸ਼ ਲੜਨ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਵੱਧ ਤੋਂ ਵੱਧ ਸਾਥੀਆਂ ਨਾਲ ਲੈ ਕੇ ਸੰਘਰਸ਼ ਲੜਨ ਦੀ ਲੋੜ ਹੈ।