ਪੈਨਸ਼ਨਰ ਜੁਆਇੰਟ ਫਰੰਟ ਦੀ 17 ਜੂਨ ਦੀ ਸੂਬਾਈ ਕਨਵੈਨਸ਼ਨ ਵਿੱਚ ਕਰੇਗੀ ਵੱਧ ਚੜ੍ਹ ਕੇ ਕਰੇਗੀ ਸ਼ਮੂਲੀਅਤ
ਪੈਨਸ਼ਨਰ ਜੁਆਇੰਟ ਫਰੰਟ ਦੀ 17 ਜੂਨ ਦੀ ਸੂਬਾਈ ਕਨਵੈਨਸ਼ਨ ਵਿੱਚ ਕਰੇਗੀ ਵੱਧ ਚੜ੍ਹ ਕੇ ਕਰੇਗੀ ਸ਼ਮੂਲੀਅਤ
Publish Date: Sat, 13 Jun 2026 06:54 PM (IST)
Updated Date: Sat, 13 Jun 2026 06:57 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫ਼ਗਵਾੜਾ : ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ (ਰਜਿ.) ਦੀ ਤਿਮਾਹੀ ਸੂਬਾਈ ਮੀਟਿੰਗ ਪੈਨਸ਼ਨਰਜ਼ ਭਵਨ, ਲੁਧਿਆਣਾ ਵਿਖੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿਚ ਸਰਪ੍ਰਸਤ ਅਜੀਤ ਸਿੰਘ ਫਤਿਹਚੱਕ, ਕਾਰਜਕਾਰੀ ਪ੍ਰਧਾਨ ਪਿਆਰਾ ਸਿੰਘ, ਬਖਸ਼ੀਸ਼ ਸਿੰਘ ਬਰਨਾਲਾ, ਗੁਰਦੀਪ ਸਿੰਘ ਵਾਲੀਆ ਆਦਿ ਸ਼ਾਮਲ ਸਨ। ਮੀਟਿੰਗ ਦੇ ਸ਼ੁਰੂ ਵਿਚ ਬੀਤੀ ਤਿਮਾਹੀ ਦੌਰਾਨ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈੱਡਰੇਸ਼ਨ ਦੇ ਕੌਮੀ ਵਿੱਤ ਸਕੱਤਰ ਸ੍ਰੀਨਿਵਾਸਨ ਦੇ ਸਦੀਵੀ ਵਿਛੋੜਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਕਨਫੈੱਡਰੇਸ਼ਨ ਦੇ ਜਰਨਲ ਸਕੱਤਰ ਕੁਲਵਰਨ ਸਿੰਘ ਦੀ ਗੈਰ ਮੌਜੂਦਗੀ ਵਿਚ ਐਡੀਸ਼ਨਲ ਜਨਰਲ ਸਕੱਤਰ ਬਲਵੀਰ ਸਿੰਘ ਸੈਣੀ ਨੇ ਚਲਾਇਆ। ਕਨਫੈੱਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਤੇ ਸੂਬਾ ਸਹਾਇਕ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੇ ਆਰੰਭ ਵਿਚ ਕਰਮ ਸਿੰਘ ਧਨੋਆ ਸੂਬਾ ਪ੍ਰਧਾਨ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੀਆਂ ਗਤੀਵਿਧੀਆਂ ਤੇ ਸੰਘਰਸ਼ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਡਾਇਰੈਕਟਰ, ਪੈਨਸ਼ਨ ਵੰਡ ਤੇ ਲੇਖਾ ਪੰਜਾਬ ਨਾਲ ਮਿਤੀ 8 ਤੇ 15 ਮਈ ਨੂੰ ਹੋਈਆਂ ਮੀਟਿੰਗਾਂ ਦੀ ਰਿਪੋਰਟ ਵੀ ਕੀਤੀ ਗਈ। ਆਲ ਇੰਡੀਆ ਸਟੇਟ ਗੌਰਮਿੰਟ ਮੁਲਾਜ਼ਮ/ਪੈਨਸ਼ਨਰਜ਼ ਫੈੱਡਰੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਗਏ ਉੱਤਰੀ ਜ਼ੋਨ ਦੇ ਸਕੂਲਿੰਗ ਦੀ ਰਿਪੋਰਟ ਕੀਤੀ ਗਈ। ਪ੍ਰਧਾਨਗੀ ਮੰਡਲ ਦੇ ਬੁਲਾਰਿਆਂ ਸਮੇਤ ਬਲਵਿੰਦਰ ਕੁਮਾਰ ਫਿਲੌਰ, ਜੋਧਵੀਰ ਸ਼ਰਮਾ, ਸੁਖਦੇਵ ਸਿੰਘ ਪੰਨੂ, ਸਤਨਾਮ ਸਿੰਘ ਸੰਧੂ ਭਵਾਨੀਗੜ੍ਹ, ਕਾਹਨ ਚੰਦ ਅੰਬਾਲਾ, ਮਨੋਹਰ ਲਾਲ ਬਰਨਾਲਾ, ਪ੍ਰਤਾਪ ਸਿੰਘ ਢਿੱਲੋਂ, ਫਿਰੋਜ਼ਪੁਰ, ਰਣਜੀਤ ਸਿੰਘ ਬਠਿੰਡਾ, ਸ਼ਮਸ਼ੇਰ ਸਿੰਘ ਧਾਮੀ, ਰਾਜ ਕੁਮਾਰ ਅਰੋੜਾ, ਕੁਲਦੀਪ ਸਿੰਘ ਕੌੜਾ, ਭੁਪਿੰਦਰ ਸਿੰਘ ਜੱਸੀ, ਵਿੱਤ ਸਕੱਤਰ ਮਦਨ ਲਾਲ ਮੰਨਣ,ਮਨਜੀਤ ਸਿੰਘ ਸੈਣੀ ਆਦਿ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੇਸ਼ ਕੀਤੇ ੲੈਜੰਡੇ ਤੇ ਵਿਚਾਰ ਚਰਚਾ ਕਰਨ ਦੇ ਨਾਲ ਨਾਲ ਸਾਂਝੇ ਤੌਰ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਨੀਤੀ ਦੀ ਜ਼ੋਰਦਾਰ ਢੰਗ ਨਾਲ ਨਿੰਦਿਆ ਕਰਦੇ ਹੋਏ ਕਿਹਾ ਕਿ ਹੁਣ ਤੱਕ ਦੀਆਂ ਸਭ ਸਰਕਾਰਾਂ ਨਾਲੋਂ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਸਭ ਤੋਂ ਵੱਧ ਨਿਕੰਮੀ ਸਰਕਾਰ ਸਾਬਿਤ ਹੋਈ ਹੈ ਜੋ ਕਿ ਸਵਾ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੁੱਝ ਦੇਣ ਦੀ ਬਜਾਏ ਲੰਬੇ ਸੰਘਰਸ਼ਾਂ ਨਾਲ ਪ੍ਰਾਪਤ ਕੀਤੇ ਲਗਾਤਾਰ ਯਤਨਸ਼ੀਲ ਹੈ। ਹਾਈਕੋਰਟ ਵਲੋਂ 08/04/2026 ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ 30/06/2026 ਤੱਕ 16 ਪ੍ਰਤੀਸ਼ਤ ਡੀ ਏ ਦੀਆਂ ਕਿਸ਼ਤਾਂ ਅਤੇ ਬਣਦੇ ਬਕਾਏ ਦੇਣ ਦੇ ਸਿੰਗਲ ਜੱਜ ਦੇ ਫੈਸਲੇ ਨੂੰ ਲੰਮਾ ਸਮਾਂ ਲਟਕਾ ਕੇ ਰੱਖਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿਰੁੱਧ ਹਾਈਕੋਰਟ ਵਿੱਚ ਡਬਲ ਬੈਂਚ ਜੱਜ ਕੋਲ ਐੱਸ ਐੱਲ ਪੀ ਵੀ ਪਾ ਚੁੱਕੀ ਹੈ, ਜਿਸ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਮੰਗ ਕੀਤੀ ਗਈ ਕਿ ਹਾਈਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕਰਦੇ ਹੋਏ 30/06/2026 ਤੋਂ ਪਹਿਲਾਂ ਪਹਿਲਾਂ ਡੀ ਏ ਦੇ ਕੇ ਹਾਈਕੋਰਟ ਦੇ ਫੈਸਲੇ ਦਾ ਮਾਣ ਸਨਮਾਨ ਬਹਾਲ ਰੱਖੇ। ਸਮੂਹ ਬੁਲਾਰਿਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਹੁਣ ਤੋਂ ਹੀ ਹੇਠਲੇ ਪੱਧਰ ’ਤੇ ਤਿਆਰ ਹੋਣ ਦਾ ਸੁਨੇਹਾ ਵੀ ਦਿੱਤਾ। ਇਕ ਵੱਖ਼ਰਾ ਮਤਾ ਪਾਸ ਕਰਕੇ ਪਟਿਆਲਾ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਕ ਲਾਈਨਮੈਨਾਂ ’ਤੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੀਤੇ ਲਾਠੀਚਾਰਜ ਦੀ ਪੁਰਜ਼ੋਰ ਨਿੰਦਾ ਕੀਤੀ ਗਈ ਤੇ ਸਹਾਇਕ ਲਾਈਨਮੈਨਾਂ ਨੂੰ ਤੁਰੰਤ ਪੂਰੇ ਗ੍ਰੇਡਾਂ ਵਿਚ ਰੈਗੂਲਰ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ। ਮਤਾ ਪਾਸ ਕਰਦੇ ਹੋਏ ਰੈਗੂਲਰ ਕਰਨ ਤੇ ਤਨਖਾਹਾਂ ਵਿਚ ਵਾਧੇ ਲਈ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦਾ ਵੀ ਸਮਰਥਨ ਕੀਤਾ ਗਿਆ। ਪ੍ਰਧਾਨਗੀ ਮੰਡਲ ਵੱਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਜਲੰਧਰ ਵਿਖੇ 17 ਜੂਨ ਨੂੰ ਹੋ ਰਹੀ ਸੂਬਾਈ ਕਨਵੈਨਸ਼ਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਾਜ਼ਰ ਆਗੂਆਂ ਨੂੰ ਅਪੀਲ ਕਰਦੇ ਹੋਏ ਜ਼ਿਲ੍ਹਾ ਵਾਰ ਸਾਥੀ ਦੀ ਸ਼ਮੂਲੀਅਤ ਲਈ ਕੋਟਾ ਵੀ ਵੰਡਿਆ ਗਿਆ। ਮੀਟਿੰਗ ਵਿਚ ਪੰਜਾਬ ਬਚਾਓ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਲੁਧਿਆਣਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਤੇ ਆਪਣਾ ਸੁਨੇਹਾ ਪੈਨਸ਼ਨਰ ਸਾਥੀਆਂ ਨੂੰ ਦਿੱਤਾ। ਅੰਤ ਵਿਚ ਕਰਮ ਸਿੰਘ ਧਨੋਆ ਸੂਬਾ ਪ੍ਰਧਾਨ ਵੱਲੋਂ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਆਏ ਹੋਏ ਆਗੂਆਂ ਤੇ ਮੈਂਬਰਾਂ ਦਾ ਧੰਨਵਾਦ ਕਰਕੇ ਮੀਟਿੰਗ ਦੀ ਸਮਾਪਤੀ ਕੀਤੀ।